ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ
ਟਾਂਡਾ ਉੜਮੁੜ, 11 ਅਕਤੂਬਰ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਜਥੇਬੰਦੀ ਵਲੋਂ ਮੁੱਖ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਘਰ ਦੇ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਤੇ ਬਾਬਾ ਕੁਲਦੀਪ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਆਸ-ਪਾਸ ਦੇ ਇਲਾਕਿਆਂ ਤੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਟਾਂਡਾ ਉੜਮੁੜ, 11 ਅਕਤੂਬਰ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਜਥੇਬੰਦੀ ਵਲੋਂ ਮੁੱਖ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਘਰ ਦੇ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਤੇ ਬਾਬਾ ਕੁਲਦੀਪ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਆਸ-ਪਾਸ ਦੇ ਇਲਾਕਿਆਂ ਤੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ। ਉਪਰੰਤ ਖੁੱਲ੍ਹੇ ਦੀਵਾਨ ਹਾਲ ’ਚ ਕੀਰਤਨ ਦਰਬਾਰ ਸਜਾਇਆ, ਜਿਸ ਵਿਚ ਪ੍ਰਸਿੱਧ ਕੀਰਤਨੀ ਜਥਿਆਂ ਬਾਬਾ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲੇ ਤੇ ਹੋਰ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਬਾਬਾ ਹਰਪ੍ਰੀਤ ਸਿੰਘ ਤੇ ਬਾਬਾ ਕੁਲਦੀਪ ਸਿੰਘ ਵਲੋਂ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ। ਧਾਰਮਿਕ ਸਮਾਗਮ ਦੌਰਾਨ ਵੇਵਜ਼ ਹਸਪਤਾਲ ਟਾਂਡਾ ਦੀ ਟੀਮ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ, ਜਿਸ ਵਿਚ ਕਰੀਬ 150 ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਉਪਰਾਲੇ ਦੀ ਸੰਗਤਾਂ ਵਲੋਂ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਸੰਗਤਾਂ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਤੇ ਗੁਰਦੁਆਰਾ ਸਾਹਿਬ ਵਿਖੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸੰਦੀਪ ਸਿੰਘ ਕੁਰਾਲਾ ਰਮਨਜੀਤ ਸਿੰਘ, ਬਲਜੀਤ ਸਿੰਘ, ਦਿਲਸ਼ੇਰ ਸਿੰਘ ਤੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ।