13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ

ਅੱਡਾ ਸਰਾਂ, 12 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕਰਦਿਆਂ ਬਾਲੜੀਆਂ ਦੇ ਸਨਮਾਨ, ਸੁਰੱਖਿਆ, ਸਿੱਖਿਆ ਤੇ ਉੱਜਵਲ ਭਵਿੱਖ ਨਾਲ ਸੰਬੰਧਿਤ ਮਹੱਤਵਪੂਰਨ ਸੰਦੇਸ਼ ਪੇਸ਼ ਕੀਤੇ।

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਕਰਵਾਏ ਪ੍ਰੋਗਰਾਮ ’ਚ ਭਾਗ ਲੈਂਦੀ ਹੋਈ ਵਿਦਿਆਰਥਣ। 13-10-2026
ਅੱਡਾ ਸਰਾਂ, 12 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕਰਦਿਆਂ ਬਾਲੜੀਆਂ ਦੇ ਸਨਮਾਨ, ਸੁਰੱਖਿਆ, ਸਿੱਖਿਆ ਤੇ ਉੱਜਵਲ ਭਵਿੱਖ ਨਾਲ ਸੰਬੰਧਿਤ ਮਹੱਤਵਪੂਰਨ ਸੰਦੇਸ਼ ਪੇਸ਼ ਕੀਤੇ। ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਆਕਰਸ਼ਕ ਤੇ ਸੰਦੇਸ਼ ਭਰਪੂਰ ਪੋਸਟਰ ਤਿਆਰ ਕੀਤੇ। ਇਨ੍ਹਾਂ ਪੋਸਟਰਾਂ ਰਾਹੀਂ ਉਨ੍ਹਾਂ ਨੇ ਬਾਲੜੀਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ, ਉਨ੍ਹਾਂ ਨੂੰ ਸਿੱਖਿਅਤ ਬਣਾਉਣ ਤੇ ਸਮਾਜ ਵਿਚ ਉਨ੍ਹਾਂ ਦੇ ਅਧਿਕਾਰਾਂ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ। ਇਸੇ ਤਰ੍ਹਾਂ ਦੂਜੀ ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਪ੍ਰੇਰਨਾਦਾਇਕ ਭਾਸ਼ਨਾਂ ਰਾਹੀਂ ਬਾਲੜੀਆਂ ਦੇ ਅਧਿਕਾਰਾਂ ਤੇ ਉਨ੍ਹਾਂ ਦੇ ਸਸ਼ਕਤੀਕਰਨ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਦੀ ਉਤਸ਼ਾਹ ਭਰਪੂਰ ਸ਼ਮੂਲੀਅਤ ਨੇ ਪ੍ਰੋਗਰਾਮ ਨੂੰ ਵਿਸ਼ੇਸ਼ ਬਣਾ ਦਿੱਤਾ। ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ. ਐੱਸ. ਮੁਲਤਾਨੀ ਤੇ ਨੀਰੂ ਮੁਲਤਾਨੀ ਅਤੇ ਪ੍ਰਿੰ. ਪੂਜਾ ਪਟਿਆਲ ਨੇ ਵਿਦਿਆਰਥੀਆਂ ਦੇ ਯਤਨਾਂ ਅਤੇ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਹੱਤਵਪੂਰਨ ਸਮਾਜਿਕ ਵਿਸ਼ਿਆਂ ਪ੍ਰਤੀ ਜਾਗਰੂਕ ਕਰਦੀਆਂ ਹਨ। ਇਹ ਪ੍ਰੋਗਰਾਮ ਸਕੂਲ ਦੀਆਂ ਕੋਆਰਡੀਨੇਟਰਾਂ ਵਿਨੀਤਾ ਬਲੋਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ ਅਤੇ ਸ਼ਿਵਾਨੀ ਦੀ ਦੇਖ-ਰੇਖ ਹੇਠ ਕੀਤਾ।
ਪਿਛਲੀ ਖ਼ਬਰ ਕੱਚੇ ਮਕਾਨਾਂ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਸੰਬੰਧੀ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਵਿਧਾਇਕ ਰਾਜਾ ਗਿੱਲ ਤੇ ਨਗਰ ਕੌਂਸਲ ਪ੍ਰਧਾਨ ਬਹਿਲ ਵਲੋਂ ਦੁਸਹਿਰਾ ਮੇਲੇ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।