14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਦੇ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ-ਅਮਰਪਾਲ ਕਾਕਾ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ‘ਚ ਇਕ ਡਰੱਗ ਡੀਲਰ ਖ਼ਿਲਾਫ਼ ਪ੍ਰਦਰਸ਼ਨ ਤੇ ਉਸ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅਪਰਾਧਿਕ ਪ੍ਰਵਿਰਤੀਆਂ ਵਾਲੇ ਲੋਕਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ‘ਚ ਇਕ ਡਰੱਗ ਡੀਲਰ ਖ਼ਿਲਾਫ਼ ਪ੍ਰਦਰਸ਼ਨ ਤੇ ਉਸ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅਪਰਾਧਿਕ ਪ੍ਰਵਿਰਤੀਆਂ ਵਾਲੇ ਲੋਕਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਮਰਪਾਲ ਸਿੰਘ ਕਾਕਾ ਨੇ ਪਰਵਿੰਦਰ ਸਿੰਘ ਝੋਟਾ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਅਜਿਹੇ ਹਨ ਕਿ ਆਮ ਲੋਕ ਪੁਲਿਸ ਤੋਂ ਡਰਦੇ ਹਨ ਅਤੇ ਅਪਰਾਧੀ ਹੌਸਲੇ ਬੁਲੰਦ ਕਰ ਰਹੇ ਹਨ, ਕਿਉਂਕਿ, ਉਹ ਜਾਣਦੇ ਹਨ ਕਿ ਉਹ ਮੌਜੂਦਾ ਸਰਕਾਰ ਅਧੀਨ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਦਿੱਲੀ ਬੈਠੇ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਸੱਤਾ ‘ਚ ਬੈਠੇ ਆਮ ਆਦਮੀ ਪਾਰਟੀ ਵਾਲੇ ਆਪਣਾ ਫ਼ਰਜ਼ ਪੂਰੀ ਤਰ੍ਹਾਂ ਭੁੱਲ ਗਏ ਹਨ।
ਪਿਛਲੀ ਖ਼ਬਰ ਮਖਸੂਸਪੁਰ ਚ ਮੈਗਾ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ-ਮਿੱਠੀ ਗਿੱਲ, ਜਗਦੀਸ਼ ਸੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।