16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੜ੍ਹਦੀਵਾਲਾ ਮੁਕੰਮਲ ਬੰਦ ਰਿਹਾ

ਗੜ੍ਹਦੀਵਾਲਾ, 15 ਅਕਤੂਬਰ (ਚੱਗਰ)-ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਗੜ੍ਹਦੀਵਾਲਾ ਵਿੱਦਿਅਕ ਸੰਸਥਾਵਾਂ ਸਮੇਤ ਮੁਕੰਮਲ ਬੰਦ ਰਿਹਾ। ਇਸ ਮੌਕੇ ਕਿਸਾਨ ਗੰਨਾ ਸੰਘਰਸ਼ ਕਮੇਟੀ ਪੰਜਾਬ, ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਸਮੇਤ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਰੋਸ ਮਾਰਚ ਕਰਕੇ ਗੜ੍ਹਦੀਵਾਲਾ ਸ਼ਹਿਰ ਬੰਦ ਕਰਵਾਉਣ ਉਪਰੰਤ ਮੇਨ ਰੋਡ ‘ਤੇ ਰੋਸ ਧਰਨਾ ਦਿੱਤਾ।

ਅੰਮ੍ਰਿਤਪਾਲ ਸਿੰਘ ਪਿਤਾ : ਜਸਵਿੰਦਰ ਸਿੰਘ ਮਾਤਾ : ਕੁਲਵਿੰਦਰ ਕੌਰ ਪਿੰਡ : ਡੱਫਰ 16-10-2026
ਗੜ੍ਹਦੀਵਾਲਾ, 15 ਅਕਤੂਬਰ (ਚੱਗਰ)-ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਗੜ੍ਹਦੀਵਾਲਾ ਵਿੱਦਿਅਕ ਸੰਸਥਾਵਾਂ ਸਮੇਤ ਮੁਕੰਮਲ ਬੰਦ ਰਿਹਾ। ਇਸ ਮੌਕੇ ਕਿਸਾਨ ਗੰਨਾ ਸੰਘਰਸ਼ ਕਮੇਟੀ ਪੰਜਾਬ, ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਸਮੇਤ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਰੋਸ ਮਾਰਚ ਕਰਕੇ ਗੜ੍ਹਦੀਵਾਲਾ ਸ਼ਹਿਰ ਬੰਦ ਕਰਵਾਉਣ ਉਪਰੰਤ ਮੇਨ ਰੋਡ ‘ਤੇ ਰੋਸ ਧਰਨਾ ਦਿੱਤਾ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਆਖਿਆ ਇਸ ਕਤਲ ਕਾਂਡ ਦੀ ਘਟਨਾ ਨੇ ਇਕ ਵਾਰ ਫਿਰ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਕਿੰਨੇ ਸੁਰੱਖਿਅਤ ਹਨ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰੇ, ਤਾਂ ਜੋ ਭਵਿੱਖ ’ਚ ਅਜਿਹੀ ਮੰਦਭਾਗੀ ਘਟਨਾ ਮੁੜ ਨਾ ਵਾਪਰੇ। ਇਸ ਮੌਕੇ ਕਿਸਾਨ ਗੰਨਾ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ, ਹਰਜੀਤ ਸਿੰਘ ਮਿਰਜ਼ਾਪੁਰ, ਮੱਘਰ ਸਿੰਘ ਪੰਨੂੰ, ਦਵਿੰਦਰ ਸਿੰਘ ਚੌਹਕਾ, ਅਮਰਜੀਤ ਸਿੰਘ ਮਾਹਲ, ਪ੍ਰੀਤਮ ਸਿੰਘ ਮਿਰਜ਼ਾਪੁਰ, ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਦੇ ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਮਨਿੰਦਰ ਸਿੰਘ ਵਿਰਦੀ, ਸਰਬਜੀਤ ਸਿੰਘ ਬੁੱਟਰ, ਕੁਲਦੀਪ ਸਿੰਘ ਬੁੱਟਰ, ਡਾ. ਮਨਦੀਪ ਸਿੰਘ ਖ਼ਾਲਸਾ, ਹਰਭਜਨ ਸਿੰਘ ਢੱਟ, ਜਥੇਦਾਰ ਗੁਰਦੀਪ ਸਿੰਘ ਗੜ੍ਹਦੀਵਾਲਾ, ਮਨਜੀਤ ਸਿੰਘ ਮੱਲ੍ਹੇਵਾਲ, ਚਰਨਜੀਤ ਸਿੰਘ ਬਾਹਗਾ, ਦਲਜੀਤ ਸਿੰਘ ਬਾਠ, ਸੁਖਵਿੰਦਰ ਸਿੰਘ ਬਾਹਗਾ, ਅਕਾਲੀ ਦਲ ਵਾਰਸ ਦੇ ਸਰ ਕਲ ਪ੍ਰਧਾਨ ਮਨਿੰਦਰ ਸਿੰਘ ਰੂਪੋਵਾਲ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਗੜ੍ਹਦੀਵਾਲਾ, ਗੁਰਪਾਲ ਸਿੰਘ ਬਾਹਗਾ, ਮੀਤ ਪ੍ਰਧਾਨ ਇਕਬਾਲ ਸਿੰਘ, ਅੰਮ੍ਰਿਤਪਾਲ ਸਿੰਘ ਮਲ੍ਹੇਵਾਲ ਸਮੇਤ ਵੱਡੀ ਗਿਣਤੀ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਹਰਿਆਣਾ ਮੁਕੰਮਲ ਬੰਦ ਰਿਹਾ ਅਗਲੀ ਖ਼ਬਰ ਕਸਬਾ ਸ਼ਾਮਚੁਰਾਸੀ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।