ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੁਫ਼ਤ ਮੈਡੀਕਲ ਕੈਂਪ ਅੱਜ
ਦਸੂਹਾ, 16 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 17 ਅਕਤੂਬਰ ਨੂੰ ਮੁਫਤ ਮੈਡੀਕਲ ਕੈਂਪ ਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਮੀਰੀ-ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਅਤੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ’ਚ ਕੈਪੀਟਲ ਹਸਪਤਾਲ ਦੇ ਮਾਹਰ ਡਾਕਟਰ ਮਰੀਜ਼ਾਂ ਦਾ ਮੁਆਇਨਾ ਕਰਨਗੇ।
ਅਜੀਤ ਡੈਸਕ
17-10-2026