ਜਾਣਕਾਰੀ ਦਿੰਦੇ ਹੋਏ ਬਲਰਾਮ ਲੁਥਰਾ, ਮਨਪ੍ਰੀਤ ਸਿੰਘ
ਦਸੂਹਾ, 16 ਅਕਤੂਬਰ (ਕੌਸ਼ਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਕੈਮਿਸਟ ਭਰਾਵਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਇਹ ਅਪੀਲ ਜ਼ੋਨਲ ਲਾਇਸੈਂਸ ਅਥਾਰਿਟੀ ਬਲਰਾਮ ਲੁਥਰਾ ਤੇ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਦਸੂਹਾ, 16 ਅਕਤੂਬਰ (ਕੌਸ਼ਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਕੈਮਿਸਟ ਭਰਾਵਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਇਹ ਅਪੀਲ ਜ਼ੋਨਲ ਲਾਇਸੈਂਸ ਅਥਾਰਿਟੀ ਬਲਰਾਮ ਲੁਥਰਾ ਤੇ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ਦੀ ਵਿਕਰੀ ਦੌਰਾਨ ਪੂਰੀ ਸਾਵਧਾਨੀ ਵਰਤਣ ਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਕੈਮਿਸਟ ਦੇ ਧਿਆਨ ਵਿਚ ਕੋਈ ਸ਼ੱਕੀ ਵਿਅਕਤੀ ਜਾਂ ਨਸ਼ੀਲੇ ਪਦਾਰਥਾਂ ਦੀ ਗੈਰ - ਕਾਨੂੰਨੀ ਵਿਕਰੀ ਨਾਲ ਸੰਬੰਧਿਤ ਗਤੀਵਿਧੀ ਆਉਂਦੀ ਹੈ, ਤਾਂ ਇਸ ਬਾਰੇ ਤੁਰੰਤ ਸੰਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਬਲਰਾਮ ਲੁਥਰਾ ਤੇ ਮਨਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਜ਼ਿੰਮੇਵਾਰ ਨਾਗਰਿਕ ਦਾ ਸਹਿਯੋਗ ਲਾਜ਼ਮੀ ਹੈ। ਉਨ੍ਹਾਂ ਕੈਮਿਸਟ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਪਰਾਲਿਆਂ ਵਿਚ ਸਰਗਰਮ ਭੂਮਿਕਾ ਨਿਭਾਉਣ।