18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਾਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ ਵਿਚ ਪਹੁੰਚੇ ਵੱਡੀ ਗਿਣਤੀ ’ਚ ਨੌਜਵਾਨ

ਤਲਵਾੜਾ, 16 ਅਕਤੂਬਰ (ਮਨੀਸ਼ਾ ਮਹਿਤਾ)-ਕਾਮਾਹੀ ਦੇਵੀ ਦੇ ਕਮਿਊਨਿਟੀ ਸੈਂਟਰ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਇਕ ਦਿਨਾਂ ਕੈਂਪ ਲਗਾਇਆ। ਕੈਂਪ ਦਾ ਉਦਘਾਟਨ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕੀਤਾ।

ਅਜੀਤ ਡੈਸਕ 17-10-2026
ਤਲਵਾੜਾ, 16 ਅਕਤੂਬਰ (ਮਨੀਸ਼ਾ ਮਹਿਤਾ)-ਕਾਮਾਹੀ ਦੇਵੀ ਦੇ ਕਮਿਊਨਿਟੀ ਸੈਂਟਰ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਇਕ ਦਿਨਾਂ ਕੈਂਪ ਲਗਾਇਆ। ਕੈਂਪ ਦਾ ਉਦਘਾਟਨ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕੀਤਾ। ਐਡ. ਘੁੰਮਣ ਨੇ ਵੱਖ-ਵੱਖ ਕੰਪਨੀਆਂ ਵਲੋਂ ਲਗਾਏ ਸਟਾਲਾਂ ’ਤੇ ਜਾ ਕੇ ਉਨ੍ਹਾਂ ਦੀ ਸੇਵਾ ਮੁਕਤੀ ਅਤੇ ਨੌਜਵਾਨਾਂ ਨੂੰ ਦਿੱਤੀ ਜਾਣ ਵਾਲੀ ਤਨਖ਼ਾਹ ਬਾਰੇ ਜਾਣਕਾਰੀ ਲਈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ, ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ, ਵਿਕਰਮ ਸਿੰਘ ਤੇ ਹੋਰ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਰੋਜ਼ਗਾਰ ਕੈਂਪ ’ਚ 240 ਲੜਕੇ , ਲੜਕੀਆਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅਗਲੀ ਪ੍ਰਕਿਰਿਆ ਦੌਰਾਨ ਕੰਪਨੀਆਂ ਵਲੋਂ ਬਣਾਇਆ ਜਾਵੇਗਾ। ਇਸ ਮੌਕੇ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣਾ ਹੈ ਜਿਸ ਤਹਿਤ ਬਿਨਾਂ ਕਿਸੇ ਸਿਫ਼ਾਰਿਸ਼ ਤੇ ਬਿਨਾਂ ਕਿਸੇ ਖ਼ਰਚੇ ਤੋਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰ ਤੋਂ ਹੀ ਆ ਕੇ ਕੰਪਨੀਆਂ ਚੋਣ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਯੋਗਤਾ ਅਨੁਸਾਰ ਕੰਪਨੀਆਂ ਲੈ ਰਹੀਆਂ ਹਨ। ਐਡ. ਘੁੰਮਣ ਨੇ ਦੱਸਿਆ ਕਿ 250 ਦੇ ਕਰੀਬ ਨੌਜਵਾਨਾਂ ਨੇ ਇਸ ਕੈਂਪ ਦਾ ਲਾਭ ਉਠਾਇਆ ਅਤੇ ਜਲਦ ਹੀ ਚੁਣੇ ਹੋਏ ਲੜਕੇ, ਲੜਕੀਆਂ ਨੂੰ ਕੰਪਨੀਆਂ ਵਲੋਂ ਬੁਲਾ ਲਿਆ ਜਾਵੇਗਾ, ਜਿਨ੍ਹਾਂ ਦੀ ਚੋਣ ਹੋ ਚੁੱਕੀ ਹੈ। ਉਨ੍ਹਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਐਡ. ਘੁੰਮਣ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ’ਚ ਕਈ ਮਲਟੀਨੈਸ਼ਨਲ ਕੰਪਨੀਆਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਵਧੀਆਂ ਤਨਖ਼ਾਹਾਂ ਦੇਣਗੀਆਂ। ਇਸ ਕੈਂਪ ਵਿਚ ਕਾਮਾਹੀ ਦੇਵੀ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਹੋਏ। ਇਸ ਮੌਕੇ ਪ੍ਰਧਾਨ ਰਵਿੰਦਰ ਬਿੰਦੂ, ਸਰਪੰਚ ਬਹਿ ਨੰਗਲ ਸ਼ੋਭਾ ਰਾਣੀ, ਕਪਿਲ ਦੇਵ, ਸੰਜੀਵ ਚੌਹਾਨ, ਸੰਮਤੀ ਮੈਂਬਰ ਗੋਤਮ ਕੁਮਾਰ, ਵਿਕਰਮ ਫ਼ੌਜੀ, ਸਰਪੰਚ ਧਰਮਿੰਦਰ ਰਾਣਾ, ਸਰਪੰਚ ਡਾਕਟਰ ਸੁਭਾਸ਼, ਸਰਪੰਚ ਰਣਜੀਤ, ਸਰਪੰਚ ਨਰਿੰਦਰ, ਨਰਿੰਦਰ ਪੁਹਾਰੀ, ਸਰਪੰਚ ਪਿਆਰੇ ਲਾਲ ਆਦਿ ਤੋਂ ਇਲਾਵਾ ਸਮੂਹ ‘ਆਪ’ ਆਗੂ ਤੇ ਵੱਡੀ ਗਿਣਤੀ ਵਿਚ ਕਾਮਾਹੀ ਦੇਵੀ ਖੇਤਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਾਂ ਨੂੰ ਪ੍ਰੇਸ਼ਾਨ ਕੀਤੇ ਬਿਨਾਂ ਸਰਕਾਰੀ ਨੀਤੀਆਂ ਦਾ ਵਿਰੋਧ ਕਰਨ ਅੰਦੋਲਨਕਾਰੀ-ਡਾ. ਬੱਗਾ ਅਗਲੀ ਖ਼ਬਰ ਅੰਬੇਡਕਰ ਸੁਸਾਇਟੀ ਨੂੰ ਮੀਟਿੰਗ ਹਾਲ ਦੀ ਉਸਾਰੀ ਲਈ ਵਿਧਾਇਕ ਰਾਜਾ ਗਿੱਲ ਨੇ ਦਿੱਤਾ 6 ਲੱਖ ਰੁਪਏ ਦਾ ਸੈਕਸ਼ਨ ਲੈਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।