18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪ੍ਰੋ. ਸੀਕਰੀ ਵਲੋਂ ਅਕਾਲੀ ਦਲ (ਬ) ਦੀ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨਾਲ ਕੀਤਾ ਰਾਬਤਾ

ਸ਼ਾਮਚੁਰਾਸੀ, 17 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਸ਼ਾਮਚੁਰਾਸੀ ਦੇ ਪਿੰਡ ਪੰਡੋਰੀ ਮਹਿਤਮਾਂ ਵਿਖੇ ਪਾਰਟੀ ਆਗੂਆਂ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਇਸ ਮੌਕੇ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਤੇ ਪੰਜਾਬ ਦੇ ਵਿਕਾਸ ਲਈ ਕੀਤੇ ਗਏ ਕਾਰਜਾਂ ਸੰਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 18-10-2026
ਸ਼ਾਮਚੁਰਾਸੀ, 17 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਸ਼ਾਮਚੁਰਾਸੀ ਦੇ ਪਿੰਡ ਪੰਡੋਰੀ ਮਹਿਤਮਾਂ ਵਿਖੇ ਪਾਰਟੀ ਆਗੂਆਂ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਇਸ ਮੌਕੇ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਤੇ ਪੰਜਾਬ ਦੇ ਵਿਕਾਸ ਲਈ ਕੀਤੇ ਗਏ ਕਾਰਜਾਂ ਸੰਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ. ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਪਾਰਟੀ ਵਲੋਂ ਸ਼ੁਰੂ ਕੀਤੀ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਚਾਰਾਂ ਨੂੰ ਸੁਣਨਾ ਹੈ। ਪ੍ਰੋ. ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਯੋਗਦਾਨ ਰਿਹਾ ਹੈ ਅਤੇ ਪਾਰਟੀ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੀ ਆਈ ਹੈ। ਇਸ ਮੌਕੇ ਦਿਆਲ ਸਿੰਘ ਕਾਲਕੱਟ, ਨਰਿੰਦਰਪਾਲ ਸਿੰਘ ਵਾਹਦ, ਰਣਧੀਰ ਸਿੰਘ ਫਲੌਰਾ, ਹਰਜਿੰਦਰ ਸਿੰਘ ਅਧਿਕਾਰਾ ਸਰਕਲ ਪ੍ਰਧਾਨ, ਸੁਖਪਾਲ ਸਿੰਘ ਧੂਤ, ਹਰਚੰਦ ਸਿੰਘ ਹੁੰਦਲ, ਸੰਤੋਖ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ, ਗੁਰਨਾਮ ਸਿੰਘ, ਜੋਗਿੰਦਰ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਮਹਿੰਦਰ ਸਿੰਘ, ਲਖਵੀਰ ਸਿੰਘ, ਸੁਰਜੀਤ ਸਿੰਘ, ਜਸਵੰਤ ਸਿੰਘ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਅਮਨਦੀਪ ਸਿੰਘ ਹੁਸੈਨਪੁਰ ਯੂਥ ਅਕਾਲੀ ਦਲ (ਬ) ਦੇ ਬੁਲਾਰਾ ਬਣੇ ਅਗਲੀ ਖ਼ਬਰ ਕੁੱਲ ਹਿੰਦ ਕਾਂਗਰਸ ਕਮੇਟੀ ਨੇ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਨੂੰ ਕੇਂਦਰੀ ਨਿਰੀਖਕ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।