18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਿਵਲ ਹਸਪਤਾਲ ਦੀ ਟੀਮ ਨੇ ਕੋਟਪਾ ਐਕਟ ਤਹਿਤ ਚਲਾਨ ਕੱਟੇ

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਗੜ੍ਹਸ਼ੰਕਰ ਡਾ.

ਅਜੀਤ ਡੈਸਕ 18-10-2026
ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਗੜ੍ਹਸ਼ੰਕਰ ਡਾ. ਨਿਰਮਲ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੀ ਟੀਮ ਵਲੋਂ ਗੜ੍ਹਸ਼ੰਕਰ ਸ਼ਹਿਰ ਵਿਚ ਕੋਟਪਾ ਐਕਟ ਤਹਿਤ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀਆਂ ਤੇ ਤੰਬਾਕੂ ਉਤਪਾਦਾਂ ’ਤੇ ਲਾਜ਼ਮੀ ਚਿਤਾਵਨੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਨਾ ਕੀਤੀ ਜਾਵੇ ਤੇ ਤੰਬਾਕੂ ਕੰਟਰੋਲ ਸੰਬੰਧੀ ਕਾਨੂੰਨਾਂ ਦੀ ਪਾਲਨਾ ਯਕੀਨੀ ਬਣਾਏ ਜਾਵੇ।
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਦੇਨੋਵਾਲ ਕਲਾਂ ਦਾ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਕੱਪ ਅਗਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।