ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਕਿਰਤੀ ਕਿਸਾਨ ਯੂਨੀਅਨ ਵਲੋਂ ਡਾ. ਇਸ਼ਾਂਕ ਕੁਮਾਰ ਦੇ ਘਰ ਦਾ ਘਿਰਾਓ
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ‘ਚ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਬਣੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਤੇ ਹੋਰਨਾਂ ਜਥੇਬੰਦੀਆਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦੇ ਕੀਤੇ ਜਾਣ ਵਾਲੇ ਘਿਰਾਓ ਤਹਿਤ ਕਿਰਤੀ ਕਿਸਾਨ ਯੂਨੀਅਨ ਵਲੋਂ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਘਰ ਦਾ ਘਿਰਾਓ ਕਰਕੇ ਰੋਸ ਧਰਨਾ ਲਗਾਇਆ।
ਅਜੀਤ ਡੈਸਕ
20-10-2026