20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ੍ਰੀ ਰਾਮ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣਾ ਸਮੇਂ ਦੀ ਮੁੱਖ ਲੋੜ-ਡਾ. ਅਮੋਲਕ ਸਿੰਘ ਮਰਵਾਹਾ

ਟਾਂਡਾ ਉੜਮੁੜ, 19 ਅਕਤੂਬਰ (ਭਗਵਾਨ ਸਿੰਘ ਸੈਣੀ)-ਸੀਨੀਅਰ ਅਰਜੁਨ ਕਲੱਬ ਟਾਂਡਾ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਦਾ ਉਦਘਾਟਨ ਡਾ. ਅਮੋਲਕ ਸਿੰਘ ਮਰਵਾਹਾ ਵਲੋਂ ਕੀਤਾ।

ਅਜੀਤ ਡੈਸਕ 20-10-2026
ਟਾਂਡਾ ਉੜਮੁੜ, 19 ਅਕਤੂਬਰ (ਭਗਵਾਨ ਸਿੰਘ ਸੈਣੀ)-ਸੀਨੀਅਰ ਅਰਜੁਨ ਕਲੱਬ ਟਾਂਡਾ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਦਾ ਉਦਘਾਟਨ ਡਾ. ਅਮੋਲਕ ਸਿੰਘ ਮਰਵਾਹਾ ਵਲੋਂ ਕੀਤਾ। ਇਸ ਮੌਕੇ ਕਲੱਬ ਦੇ ਕਮੇਟੀ ਮੈਂਬਰਾਂ ਤੇ ਸੇਵਾਦਾਰਾਂ ਵਲੋਂ ਡਾ. ਮਰਵਾਹਾ ਦਾ ਸਨਮਾਨ ਕੀਤਾ। ਇਸ ਮੌਕੇ ਡਾ. ਅਮੋਲਕ ਸਿੰਘ ਮਰਵਾਹਾ ਨੇ ਰਾਮ ਲੀਲਾ ਦਾ ਉਦਘਾਟਨ ਕਰਨ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸਾਨੂੰ ਸੱਚਾਈ, ਇਮਾਨਦਾਰੀ, ਤਿਆਗ, ਮਰਿਆਦਾ ਤੇ ਫਰਜ਼ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ। ਸਾਨੂੰ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਵਿਚ ਚੰਗੇ ਸੰਸਕਾਰਾਂ ਨੂੰ ਅਪਣਾਉਣਾ ਚਾਹੀਦਾ ਹੈ। ਡਾ. ਮਰਵਾਹਾ ਨੇ ਸਮੂਹ ਸੰਗਤਾਂ ਨੂੰ ਭਗਵਾਨ ਸ੍ਰੀ ਰਾਮ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ, ਆਪਸੀ ਪਿਆਰ, ਭਾਈਚਾਰਾ ਕਾਇਮ ਰੱਖਣ ਤੇ ਸਮਾਜ ਵਿਚ ਸਦਭਾਵਨਾ ਦਾ ਮਾਹੌਲ ਬਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਅਰਜਨ ਕਲੱਬ ਟਾਂਡਾ ਦੇ ਸਮੂਹ ਅਹੁਦੇਦਾਰ ਅਤੇ ਮੈਬਰ ਮੌਜੂਦ ਸਨ।
ਪਿਛਲੀ ਖ਼ਬਰ ਭਗਵਾਨ ਸ੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸਚਾਈ ਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਮਿਲਦੀ-ਔਲਖ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਬੇਸਿਕ ਕੈਮਿਸਟਰੀ ਸੰਬੰਧੀ ਸ਼ਾਰਟ ਟਰਮ ਕੋਰਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।