ਰਾਮਪੁਰ ਖੇੜਾ ਸਾਹਿਬ ਵਿਖੇ 149 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਮੁਫ਼ਤ ਲੈਂਜ਼ ਪਾਏ
ਗੜ੍ਹਦੀਵਾਲਾ, 19 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸੰਤ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਸਥਿਤ ‘ਸੰਤ ਬਾਬਾ ਹਰਨਾਮ ਸਿੰਘ ਆਈ ਚੈਰੀਟੇਬਲ ਹਸਪਤਾਲ’ ’ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦੇ ਅਪ੍ਰੇਸ਼ਨ ਦਾ ਮੁਫ਼ਤ ਕੈਂਪ ਲਗਾਇਆ, ਜਿਸ ਦੌਰਾਨ ਡਾਕਟਰ ਦੇਵ ਅਸੀਸ ਸੇਠ ਦੀ ਸਮੁੱਚੀ ਟੀਮ ਵਲੋਂ ਲਗਪਗ 149 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਕੇ ਉਨ੍ਹਾਂ ਦੇ ਆਧੁਨਿਕ ਤਰੀਕੇ ਨਾਲ ਫ਼ਰੀ ਲੈਂਜ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਕੈਂਪ ਦੌਰਾਨ ਮਰੀਜ਼ਾਂ ਦੀ ਦੇਖਭਾਲ ਤੇ ਲੰਗਰ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ।
ਗੜ੍ਹਦੀਵਾਲਾ, 19 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸੰਤ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਸਥਿਤ ‘ਸੰਤ ਬਾਬਾ ਹਰਨਾਮ ਸਿੰਘ ਆਈ ਚੈਰੀਟੇਬਲ ਹਸਪਤਾਲ’ ’ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦੇ ਅਪ੍ਰੇਸ਼ਨ ਦਾ ਮੁਫ਼ਤ ਕੈਂਪ ਲਗਾਇਆ, ਜਿਸ ਦੌਰਾਨ ਡਾਕਟਰ ਦੇਵ ਅਸੀਸ ਸੇਠ ਦੀ ਸਮੁੱਚੀ ਟੀਮ ਵਲੋਂ ਲਗਪਗ 149 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਕੇ ਉਨ੍ਹਾਂ ਦੇ ਆਧੁਨਿਕ ਤਰੀਕੇ ਨਾਲ ਫ਼ਰੀ ਲੈਂਜ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਕੈਂਪ ਦੌਰਾਨ ਮਰੀਜ਼ਾਂ ਦੀ ਦੇਖਭਾਲ ਤੇ ਲੰਗਰ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿਚ ਦਿੱਤੀ ਹੋਈ ਤਰੀਕ ਅਨੁਸਾਰ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ। ਇਸ ਮੌਕੇ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ, ਭਾਈ ਸੁਖਬੀਰ ਸਿੰਘ ਚੋਹਕਾ, ਭਾਈ ਕੁਲਦੀਪ ਸਿੰਘ ਮਿਰਜ਼ਾਪੁਰ ਸਮੇਤ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰ ਹਾਜ਼ਰ ਸਨ।