20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜਸਬੀਰ ਸਿੰਘ ਪਾਲ ਵਲੋਂ ਪਾਇਲਟ, ਪਰਗਟ ਸਿੰਘ ਤੇ ਹੋਰਨਾਂ ਨਾਲ ਮੁਲਾਕਾਤ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਸਾਬਕਾ ਜਨਰਲ ਸਕੱਤਰ ਤੇ ਟਰੇਡ ਯੂਨੀਅਨ ਆਗੂ ਜਸਬੀਰ ਸਿੰਘ ਪਾਲ ਵਲੋਂ ਸਾਥੀਆਂ ਸਮੇਤ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਜਸਬੀਰ ਸਿੰਘ ਪਾਲ ਨੇ ਕਿਹਾ ਕਿ ਸਚਿਨ ਪਾਇਲਟ ਤੇ ਪਰਗਟ ਸਿੰਘ ਦੀ ਅਗਵਾਈ ‘ਚ ਕਾਂਗਰਸ ਪਾਰਟੀ ਨੂੰ ਪੰਜਾਬ ਭਰ ‘ਚ ਹੋਰ ਮਜ਼ਬੂਤੀ ਮਿਲੇਗੀ।

ਅਜੀਤ ਡੈਸਕ 20-10-2026
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਸਾਬਕਾ ਜਨਰਲ ਸਕੱਤਰ ਤੇ ਟਰੇਡ ਯੂਨੀਅਨ ਆਗੂ ਜਸਬੀਰ ਸਿੰਘ ਪਾਲ ਵਲੋਂ ਸਾਥੀਆਂ ਸਮੇਤ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਜਸਬੀਰ ਸਿੰਘ ਪਾਲ ਨੇ ਕਿਹਾ ਕਿ ਸਚਿਨ ਪਾਇਲਟ ਤੇ ਪਰਗਟ ਸਿੰਘ ਦੀ ਅਗਵਾਈ ‘ਚ ਕਾਂਗਰਸ ਪਾਰਟੀ ਨੂੰ ਪੰਜਾਬ ਭਰ ‘ਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਵਲੋਂ ਹਲਕਾ ਸ਼ਾਮਚੁਰਾਸੀ ਤੋਂ ਪਾਰਟੀ ਦੀ ਟਿਕਟ ਤੋਂ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਵੀ ਪੇਸ਼ ਕੀਤੀ। ਇਸ ਮੌਕੇ ਪੰਜਾਬ ਇੰਚਾਰਜ ਸਚਿਨ ਪਾਇਲਟ ਤੇ ਪ੍ਰਧਾਨ ਪਰਗਟ ਸਿੰਘ ਨੇ ਜਸਬੀਰ ਸਿੰਘ ਪਾਲ ਨੂੰ ਵਿਸ਼ਵਾਸ ਦਿਵਾਇਆ ਕਿ ਕੌਮੀ ਲੀਡਰਸ਼ਿਪ ਦੇ ਆਦੇਸ਼ਾਂ ‘ਤੇ ਪਾਰਟੀ ਦੇ ਹਰੇਕ ਮਿਹਨਤੀ ਵਰਕਰ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ।
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ ਵਿਦੇਸ਼ੀ ਵਿੱਦਿਅਕ ਦੌਰੇ ਤੋਂ ਵਾਪਸ ਪਰਤੇ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ ਸਮੂਹਿਕ ਛੁੱਟੀ ਸੰਬੰਧੀ ਪੱਤਰ ਜਿਲ੍ਹਾ ਸਿੱਖਿਆ ਅਫਸਰ ਨੂੰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।