20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਦੁਸਹਿਰੇ ਦੇ ਤਿਉਹਾਰ ਸੰਬੰਧੀ ਸਮਾਗਮ

ਦਸੂਹਾ, 19 ਅਕਤੂਬਰ (ਭੁੱਲਰ)-ਐੱਸ. ਵੀ.

ਅਜੀਤ ਡੈਸਕ 20-10-2026
ਦਸੂਹਾ, 19 ਅਕਤੂਬਰ (ਭੁੱਲਰ)-ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਨਰਸਰੀ ਤੇ ਐੱਲ. ਕੇ. ਜੀ. ਜਮਾਤਾਂ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਦਸਹਿਰੇ ਦੇ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ। ਇਸ ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਭਾਰਤੀ ਸਭਿਆਚਾਰ, ਪਰੰਪਰਾਵਾਂ ਤੇ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨਾਲ ਜਾਣੂੰ ਕਰਵਾਉਣਾ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਤੇ ਚੰਗੇ ਸੰਸਕਾਰਾਂ ਦਾ ਬੀਜ ਬੀਜਣਾ ਸੀ। ਇਸ ਮੌਕੇ ਪ੍ਰਸਿੱਧ ਸਮਾਜ ਸੇਵਿਕਾ ਪੂਨਮ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹ ਵੱਖ-ਵੱਖ ਸਮਾਜਿਕ ਸੰਸਥਾਵਾਂ ਨਾਲ ਜੁੜ ਕੇ ਲੋਕ ਭਲਾਈ ਦੇ ਕਾਰਜਾਂ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਇਸ ਮੌਕੇ ਸਕੂਲ ਦੀ ਵਾਈਸ ਚੇਅਰਪਰਸਨ ਆਸ਼ਾ ਕਸ਼ਯਪ ਵੀ ਹਾਜ਼ਰ ਰਹੇ। ਪੂਨਮ ਮਿੱਤਲ ਨੇ ਨੰਨ੍ਹੇ ਵਿਦਿਆਰਥੀਆਂ ਨੂੰ ਆਪਣਾ ਪਿਆਰ ਤੇ ਅਸ਼ੀਰਵਾਦ ਦਿੱਤਾ। ਉਨ੍ਹਾਂ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਆਪਣੇ ਸਭਿਆਚਾਰ, ਵਿਰਸੇ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਅਜਿਹੇ ਸਮਾਗਮ ਬੱਚਿਆਂ ਵਿਚ ਅਨੁਸ਼ਾਸਨ, ਸਤਿਕਾਰ, ਦਇਆ, ਪਰਿਵਾਰਕ ਕਦਰਾਂ-ਕੀਮਤਾਂ ਤੇ ਮਨੁੱਖੀ ਸੰਵੇਦਨਾਵਾਂ ਨੂੰ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਨੇ ਇਹ ਸੰਦੇਸ਼ ਦਿੱਤਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਨੂੰ ਆਪਣੀਆਂ ਸਭਿਆਚਾਰਕ ਜੜ੍ਹਾਂ ਨਾਲ ਜੋੜ ਕੇ ਸੰਸਕਾਰੀ, ਸੰਵੇਦਨਸ਼ੀਲ ਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਸਕੂਲ ਦੀ ਪ੍ਰਿੰਸੀਪਲ ਰਸ਼ਮੀ ਮੈੰਗੀ ਨੇ ਮੁੱਖ ਮਹਿਮਾਨ ਤੇ ਹਾਜ਼ਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਗੁਰਦੁਆਰਾ ਸੁੱਖ ਸਾਗਰ ਸਾਹਿਬ ਮਿਰਜ਼ਾਪੁਰ ਜੰਡੇ ’ਚ ਸਮਾਗਮ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ ਵਿਦੇਸ਼ੀ ਵਿੱਦਿਅਕ ਦੌਰੇ ਤੋਂ ਵਾਪਸ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।