ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਰਾਮਾਇਣ ਦੇ ਵੱਖ-ਵੱਖ ਪ੍ਰਸੰਗਾਂ ਰਾਹੀਂ ਭਾਰਤੀ ਸੰਸਕ੍ਰਿਤੀ, ਨੈਤਿਕ ਕਦਰਾਂ-ਕੀਮਤਾਂ ਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੁੰਦਰ ਸੰਦੇਸ਼ ਦਿੱਤਾ।
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਰਾਮਾਇਣ ਦੇ ਵੱਖ-ਵੱਖ ਪ੍ਰਸੰਗਾਂ ਰਾਹੀਂ ਭਾਰਤੀ ਸੰਸਕ੍ਰਿਤੀ, ਨੈਤਿਕ ਕਦਰਾਂ-ਕੀਮਤਾਂ ਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੁੰਦਰ ਸੰਦੇਸ਼ ਦਿੱਤਾ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨਾ ਅਤੇ ਉਨ੍ਹਾਂ ਦੇ ਜੀਵਨ ਵਿਚ ਚੰਗੇ ਆਚਰਨ, ਸੰਵੇਦਨਸ਼ੀਲਤਾ ਤੇ ਨੈਤਿਕਤਾ ਵਰਗੇ ਗੁਣਾਂ ਦਾ ਵਿਕਾਸ ਕਰਨਾ ਸੀ। ਸਮਾਗਮ ਦਾ ਵਿਸ਼ੇਸ਼ ਆਕਰਸ਼ਨ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਸੰਖੇਪ ਰਾਮਾਇਣ ਸੀ। ਛੋਟੇ ਬੱਚਿਆਂ ਨੇ ਭਗਵਾਨ ਸ੍ਰੀ ਰਾਮ ਦੇ ਜੀਵਨ ਨਾਲ ਜੁੜੇ ਮਹੱਤਵਪੂਰਨ ਪ੍ਰਸੰਗਾਂ ਨੂੰ ਪੂਰੇ ਆਤਮ-ਵਿਸ਼ਵਾਸ, ਉਤਸ਼ਾਹ ਅਤੇ ਮਨਮੋਹਕ ਅਦਾਕਾਰੀ ਨਾਲ ਪੇਸ਼ ਕੀਤਾ। ਉਪਰੰਤ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸਿਰਫ਼ ਰਾਵਣ ਦੇ ਪੁਤਲੇ ਨੂੰ ਸਾੜਨ ਤੱਕ ਹੀ ਆਪਣੇ ਸੰਕਲਪ ਨੂੰ ਸੀਮਤ ਨਾ ਰੱਖਦਿਆਂ, ਆਪਣੇ ਅੰਦਰ ਮੌਜੂਦ ਹੰਕਾਰ, ਲਾਲਚ, ਗ਼ੁੱਸੇ, ਈਰਖਾ ਤੇ ਹੋਰ ਨਕਾਰਾਤਮਿਕ ਰੁਝਾਨਾਂ ਨੂੰ ਖ਼ਤਮ ਕਰਨ ਦਾ ਪ੍ਰਣ ਲਿਆ। ਸਕੂਲ ਦੇ ਪ੍ਰਿੰਸੀਪਲ ਅਮਨ ਕੁਮਾਰ ਕਨਵਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਮਾਇਣ ਸਿਰਫ਼ ਇਕ ਧਾਰਮਿਕ ਮਹਾਂਕਾਵਿ ਹੀ ਨਹੀਂ, ਸਗੋਂ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੀਆਂ ਆਦਰਸ਼ਾਂ ਤੇ ਕਦਰਾਂ-ਕੀਮਤਾਂ ਦੀ ਅਨਮੋਲ ਵਿਰਾਸਤ ਹੈ। ਚੇਅਰਮੈਨ ਗੁਰਿੰਦਰ ਸਿੰਘ ਨੇ ਸਭ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।