21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਡਾ. ਇਸ਼ਾਂਕ ਕੁਮਾਰ ਨੇ ਪੰਜੌੜਾ ’ਚ 5.72 ਕਰੋੜ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਚੱਬੇਵਾਲ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ, ਆਵਾਜਾਈ ਨੂੰ ਸੁਖਾਲਾ ਕਰਨ ਅਤੇ ਲੋਕਾਂ ਨੂੰ ਆਪਣੇ ਪਿੰਡ ਵਿਚ ਹੀ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਪੰਜੌੜਾ ‘ਚ 5.

ਅਜੀਤ ਡੈਸਕ 21-10-2026
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਚੱਬੇਵਾਲ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ, ਆਵਾਜਾਈ ਨੂੰ ਸੁਖਾਲਾ ਕਰਨ ਅਤੇ ਲੋਕਾਂ ਨੂੰ ਆਪਣੇ ਪਿੰਡ ਵਿਚ ਹੀ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਪੰਜੌੜਾ ‘ਚ 5.72 ਕਰੋੜ ਰੁਪਏ ਦੀ ਗ੍ਰਾਂਟ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਹਲਕਾ ਵਿਧਾਇਕ ਡਾ: ਇਸ਼ਾਂਕ ਕੁਮਾਰ ਨੇ ਕੀਤਾ। ਉਨ੍ਹਾਂ ਪਿੰਡ ਦੀ ਮੰਡੀ ਦਾ ਵੀ ਦੌਰਾ ਕੀਤਾ ਅਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੰਡੀ ਵਿਚ ਮੌਜੂਦ ਪ੍ਰਬੰਧਾਂ ਦੀ ਜਾਂਚ ਕਰਦਿਆਂ ਕਿਸਾਨਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀ ਦਾ ਨਵੀਨੀਕਰਨ ਜਲਦ ਕਰਵਾਇਆ ਜਾਵੇਗਾ, ਫੜ੍ਹ ਪੱਕੀ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਸਹੂਲਤ ਲਈ ਸ਼ੈੱਡ ਵੀ ਬਣਾਇਆ ਜਾਵੇਗਾ, ਤਾਂ ਜੋ ਫ਼ਸਲ ਦੀ ਆਮਦ ਅਤੇ ਖ਼ਰੀਦ ਸਮੇਂ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਬੱਚਿਆਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਉਣ ਦੀ ਮੰਸ਼ਾ ਨਾਲ ਪਿੰਡ ਵਿਚ ਸਟੇਡੀਅਮ/ਗਰਾਊਂਡ ਨਾਲ ਸਬੰਧਿਤ ਕੰਮਾਂ ‘ਤੇ 41.85 ਲੱਖ ਖ਼ਰਚ ਕੀਤੇ ਗਏ ਹਨ। ਇਸ ਤੋਂ ਇਲਾਵਾ 10 ਲੱਖ ਦੀ ਲਾਗਤ ਨਾਲ ਗਲੀਆਂ ਅਤੇ ਨਾਲੀਆਂ ਦਾ ਕੰਮ ਅਤੇ ਲਗਭਗ 26 ਲੱਖ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਵੀ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸ ਮੌਕੇ ਰਾਜਾ, ਮਮਤਾ ਲੰਬੜਦਾਰ, ਕਲੱਬ ਪ੍ਰਧਾਨ ਸਰਬਜੀਤ ਸਾਬੀ, ਕਿਰਨਜੋਤ ਕੌਰ ਪੰਚ, ਹਰਵਿੰਦਰ ਕੌਰ ਪੰਚ, ਪਰਮਜੀਤ ਕੌਰ ਪੰਚ, ਊਸ਼ਾ ਰਾਣੀ ਪੰਚ, ਰਣਬੀਰ ਸਿੰਘ ਸੰਮਤੀ ਮੈਂਬਰ, ਠੇਕੇਦਾਰ ਪਵਨ ਕੁਮਾਰ, ਦਿਲਪ੍ਰੀਤ ਕਿਸਾਨ ਵਿੰਗ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੁਗਿਆਲ ਵਿਖੇ ਸਾਲਾਨਾ ਲੰਗਰ ’ਚ ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਹਾਜ਼ਰੀ ਭਰੀ ਅਗਲੀ ਖ਼ਬਰ ਵਿਕਰਾਂਤ ਯੋਤੀ ਨੂੰ ਆਮ ਆਦਮੀ ਪਾਰਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਈਸ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।