ਰੰਧਾਵਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਦੀ ਮੀਟਿੰਗ
ਗੜ੍ਹਦੀਵਾਲਾ, 21 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹਰਭਜਨ ਸਿੰਘ ਰੰਧਾਵਾ ਦੇ ਗ੍ਰਹਿ ਰੰਧਾਵਾ ਵਿਖੇ ਹੋਈ ਜਿਸ ਵਿਚ ਦਲ ਦੇ ਸਰਗਰਮ ਆਗੂ ਸੰਤ ਸਿੰਘ ਜੰਡੌਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਰੰਧਾਵਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
22-10-2026