ਲਾਹਨਤ ਪੱਤਰ ਸੌਂਪਣ ਲਈ ਵੱਖ-ਵੱਖ ਜਥੇਬੰਦੀਆਂ ‘ਆਪ’ ਵਿਧਾਇਕ ਦੀ ਰਿਹਾਇਸ਼ ਬਾਹਰ ਪੁੱਜੀਆਂ
ਹੁਸ਼ਿਆਰਪੁਰ, 21 ਅਕਤੂਬਰ (ਹਰਪ੍ਰੀਤ ਕੌਰ)-ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਅੱਜ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵਲੋਂ ਤਿਆਰ ਕੀਤੇ ਲਾਹਨਤ ਪੱਤਰ ਦੀ ਕਾਪੀ ਵਿਧਾਇਕ ਨੂੰ ਦੇਣੀ ਚਾਹੀ ਪਰ ਵਿਧਾਇਕ ਇਹ ਲੈਣ ਲਈ ਬਾਹਰ ਨਹੀਂ ਆਇਆ।
ਅਜੀਤ ਡੈਸਕ
22-10-2026