23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹੇ ’ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ-ਡੀ. ਸੀ.

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਚੁਕਾਈ ਤੇ ਅਦਾਇਗੀ ਦੀ ਪ੍ਰਕਿਰਿਆ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਚੁਕਾਈ ਤੇ ਅਦਾਇਗੀ ਦੀ ਪ੍ਰਕਿਰਿਆ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਅਕਤੂਬਰ ਤੱਕ ਜ਼ਿਲ੍ਹੇ ਵਿਚ ਝੋਨੇ ਦੀ ਕੁੱਲ ਆਮਦ 2,30,260 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ, ਜਦਕਿ ਹੁਣ ਤੱਕ ਕੁੱਲ 2,29,836 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੁੱਲ ਖ਼ਰੀਦ ਵਿਚੋਂ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 2,28,780 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ, ਜਦਕਿ ਨਿੱਜੀ ਖ਼ਰੀਦ ਤਹਿਤ 1,056 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 1,34,464 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਨਿਰਧਾਰਿਤ 72 ਘੰਟਿਆਂ ਦੇ ਮਾਪਦੰਡ ਅਨੁਸਾਰ ਚੁਕਾਈ ਦੀ ਪ੍ਰਗਤੀ 72 ਫ਼ੀਸਦੀ ਦਰਜ ਕੀਤੀ ਗਈ ਹੈ। ਅਦਾਇਗੀ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਲਈ ਹੁਣ ਤੱਕ ਕੁੱਲ 493.65 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਪਿਛਲੀ ਖ਼ਬਰ ਡੀ. ਏ. ਵੀ. ਬੀ. ਐਡ. ਕਾਲਜ ਕਰੇਗਾ 4 ਰੋਜ਼ਾ ‘ਪੰਜਾਬ ਯੂਨੀਵਰਸਿਟੀ ਯੁਵਕ ਤੇ ਵਿਰਾਸਤੀ ਮੇਲੇ’ ਦੀ ਮੇਜ਼ਬਾਨੀ-ਪ੍ਰਿੰ: ਭੱਲਾ ਅਗਲੀ ਖ਼ਬਰ ਮਹਿੰਦਰਾ ਵਲੋਂ ਐਕਸਯੂਵੀ 3ਐਕਸ ਓ ਜ਼ੈੱਡ ਐੱਨ ਜ਼ੀ ਲਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।