23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ 25,000 ਰੁਪਏ ਦਾ ਇਨਾਮ-ਡੀ. ਸੀ.

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਵਲੋਂ ਸੜਕ ਹਾਦਸਿਆਂ ਵਿਚ ਜ਼ਖ਼ਮੀ ਹੋਣ ਵਾਲੇ ਲੋਕਾਂ ਦੀ ਤੁਰੰਤ ਸਹਾਇਤਾ ਕਰਨ ਤੇ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਰਾਹ-ਵੀਰ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਲਈ ਉਤਸ਼ਾਹਿਤ ਕਰਨਾ ਹੈ, ਤਾਂ ਜੋ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਸਕੇ ਅਤੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ।

ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਵਲੋਂ ਸੜਕ ਹਾਦਸਿਆਂ ਵਿਚ ਜ਼ਖ਼ਮੀ ਹੋਣ ਵਾਲੇ ਲੋਕਾਂ ਦੀ ਤੁਰੰਤ ਸਹਾਇਤਾ ਕਰਨ ਤੇ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਰਾਹ-ਵੀਰ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਲਈ ਉਤਸ਼ਾਹਿਤ ਕਰਨਾ ਹੈ, ਤਾਂ ਜੋ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਸਕੇ ਅਤੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਵਿਅਕਤੀ ਦੀ ਜਾਨ ਬਚਾਉਣ ਵਿਚ ਮਦਦ ਕਰਨ ਵਾਲੇ ਯੋਗ ਵਿਅਕਤੀ ਨੂੰ 25,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਤੇ ਪ੍ਰਸ਼ੰਸਾ ਪੱਤਰ ਦਿੱਤਾ ਜਾ ਸਕਦਾ ਹੈ। ਇਹ ਇਨਾਮ ਯੋਜਨਾ ਤਹਿਤ ਨਿਰਧਾਰਿਤ ਯੋਗਤਾ ਦੀਆਂ ਸ਼ਰਤਾਂ ਅਤੇ ਨਿਯਮਾਂ ਨੂੰ ਪੂਰਾ ਕਰਨ ‘ਤੇ ਦਿੱਤਾ ਜਾਂਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਸੜਕ ਹਾਦਸੇ ਨੂੰ ਵਾਪਰਦਾ ਦੇਖਦੇ ਹਨ, ਤਾਂ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਜ਼ਖ਼ਮੀ ਵਿਅਕਤੀ ਦੀ ਮਦਦ ਲਈ ਅੱਗੇ ਆਉਣ। ਆਰ. ਟੀ. ਓ. ਅਮਨਦੀਪ ਕੌਰ ਘੁੰਮਣ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਮਨੁੱਖਤਾ ਦੇ ਨਾਤੇ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ, ਕੀਮਤੀ ਜਾਨਾਂ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ ਅਤੇ ਰਾਹ-ਵੀਰ ਬਣ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ 76 ਪਿੰਡਾਂ ਨੂੰ 1 ਕਰੋੜ 78 ਲੱਖ ਦੀ ਗਰਾਂਟ ਵੰਡੀ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸ਼ਹਿਰ ’ਚ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।