23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਦੇ ਵਿਰੋਧ ’ਚ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

ਹਰਿਆਣਾ, 22 ਅਕਤੂਬਰ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਵਿਖੇ ਪੰਜਾਬ ਦੀ ਸੱਤਾਧਾਰੀ ‘ਆਪ’ ਸਰਕਾਰ ਵਲੋਂ ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੇ ਜਾਣ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਐਲਾਨੀ ਗਈ ਦੋ ਦਿਨਾਂ ਕਲਮ ਛੋੜ ਹੜਤਾਲ ਦੇ ਦੂਜੇ ਦਿਨ ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਦੇ ਸੂਬਾ ਆਗੂ ਸਤੀਸ਼ ਰਾਣਾ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਦੀ ਅਗਵਾਈ ਹੇਠ ਕੀਤਾ, ਜਿੱਥੇ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਗਟ ਕੀਤਾ।

ਅਜੀਤ ਡੈਸਕ 23-10-2026
ਹਰਿਆਣਾ, 22 ਅਕਤੂਬਰ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਵਿਖੇ ਪੰਜਾਬ ਦੀ ਸੱਤਾਧਾਰੀ ‘ਆਪ’ ਸਰਕਾਰ ਵਲੋਂ ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੇ ਜਾਣ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਐਲਾਨੀ ਗਈ ਦੋ ਦਿਨਾਂ ਕਲਮ ਛੋੜ ਹੜਤਾਲ ਦੇ ਦੂਜੇ ਦਿਨ ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਦੇ ਸੂਬਾ ਆਗੂ ਸਤੀਸ਼ ਰਾਣਾ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਦੀ ਅਗਵਾਈ ਹੇਠ ਕੀਤਾ, ਜਿੱਥੇ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਗਟ ਕੀਤਾ। ਆਗੂਆਂ ਨੇ ਦੱਸਿਆ ਕਿ 21 ਅਕਤੂਬਰ ਨੂੰ ਮੁੱਖ ਸਕੱਤਰ ਨਾਲ ਮੀਟਿੰਗ ਹੋਣ ਦੇ ਬਾਵਜੂਦ ਵੀ ਅਫ਼ਸਰਸ਼ਾਹੀ ਵਲੋਂ ਸਿਰਫ਼ ਮਿੱਠੀਆਂ ਗੋਲੀਆਂ ਹੀ ਦਿੱਤੀਆਂ ਗਈਆਂ ਹਨ ਅਤੇ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਕਰਕੇ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਅਖੌਤੀ ਬਦਲਾਅ ਤੇ ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਗੁੰਮਰਾਹ ਕਰਨ ਵਾਲੇ ਆਗੂਆਂ ਨੂੰ ਸੱਤਾ ਤੋਂ ਬਾਹਰ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਸੂਬਾ ਪ੍ਰਧਾਨ, ਪੰਜਾਬ ਸਟੇਟ ਟਿਊਬਵੈੱਲ ਕਾਰਪੋਰੇਸ਼ਨ, ਸਰਬਜੀਤ ਸਿੰਘ ਕੰਗ ਅਧਿਆਪਕ ਦਲ, ਬਿੱਕਰ ਸਿੰਘ ਗਿੱਲ ਸ਼ੇਰਪੁਰ ਕਿਸਾਨ ਆਗੂ, ਸੁਖਦੇਵ ਸਿੰਘ ਕਾਜ਼ਲ, ਪ੍ਰਿੰਸ ਗੜ੍ਹਦੀਵਾਲਾ, ਕਮਲਦੀਪ ਸਿੰਘ, ਬਲਜਿੰਦਰ ਸਿੰਘ, ਪਰਮਜੀਤ ਸਿੰਘ ਟਾਲੀਵਾਲ, ਸੁਖਦੇਵ ਸਿੰਘ, ਅਨੁਪਮ ਰਤਨ, ਜਸਵੀਰ ਸਿੰਘ ਖਰਲ, ਨਵਜੋਤ ਸਿੰਘ ਅਤੇ ਮਨੋਜ ਰਤਨ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੋਵੇਗਾ ਹੱਲ-ਅਰੋੜਾ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ. ਵੀ. ਐਮ. ਵੇਅਰਹਾਊਸ ਦੀ ਮਹੀਨਾਵਾਰ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।