24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਡਰੋਲੀ ਵਾਸੀਆਂ ਨੇ ਕਮਿਊਨਿਟੀ ਸੈਂਟਰ ਦੀ ਗ੍ਰਾਂਟ ਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਚੁੱਕੇ ਸਵਾਲ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਠਰੋਲੀ ਵਿਖੇ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪਿੰਡ ਵਾਸੀਆਂ ਨੇ ਕਮਿਊਨਿਟੀ ਸੈਂਟਰ ਦੀ ਉਸਾਰੀ, ਛੱਪੜ ਦੀ ਚਾਰਦੀਵਾਰੀ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਸੰਬੰਧੀ ਆਪਣੀਆਂ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ।

ਪਿੰਡ ਠਰੋਲੀ ਵਿਖੇ ਸਮੱਸਿਆਵਾਂ ਨੂੰ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਪਿੰਡ ਵਾਸੀ। ਤਸਵੀਰ : ਹਮਸ਼ਾਇਨ ਸਟੂਡੀਓ 24-10-2026
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਠਰੋਲੀ ਵਿਖੇ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪਿੰਡ ਵਾਸੀਆਂ ਨੇ ਕਮਿਊਨਿਟੀ ਸੈਂਟਰ ਦੀ ਉਸਾਰੀ, ਛੱਪੜ ਦੀ ਚਾਰਦੀਵਾਰੀ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਸੰਬੰਧੀ ਆਪਣੀਆਂ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ। ਪਿੰਡ ਵਾਸੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਮਿਊਨਿਟੀ ਸੈਂਟਰ ਬਣਾਉਣ ਲਈ 7 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਛੇ ਮਹੀਨੇ ਪਹਿਲਾਂ ਜੰਗਲਾਤ ਕਮੇਟੀ ਰਾਹੀਂ ਸਿਰਫ਼ 50 ਹਜ਼ਾਰ ਰੁਪਏ ਹੀ ਦਿੱਤੇ ਗਏ। ਇਸ ਤੋਂ ਇਲਾਵਾ ਪਿੰਡ ਦੇ ਛੱਪੜ ਦੇ ਆਲੇ-ਦੁਆਲੇ ਚਾਰਦੀਵਾਰੀ ਕਰਨ ਅਤੇ ਜਾਲ ਲਗਾਉਣ ਦਾ ਕੰਮ ਵੀ ਅਜੇ ਤੱਕ ਨਹੀਂ ਹੋਇਆ। ਉਨ੍ਹਾਂ ਪੀਣ ਵਾਲੇ ਪਾਣੀ ਦੇ ਸਥਾਈ ਹੱਲ ਦੀ ਮੰਗ ਵੀ ਕੀਤੀ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਪਿੰਡ ਠਰੋਲੀ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ’ਚੋਂ 1 ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ’ਚ ਫ਼ੇਲ੍ਹ ਸਾਬਤ ਹੋਏ ਹਨ। 2027 ਦੀਆਂ ਵੋਟਾਂ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਇਸ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਲਵਕੇਸ਼ ਕੁਮਾਰ ਮੰਡਲ ਪ੍ਰਧਾਨ, ਨਿਰਮਲ ਕੁਮਾਰ, ਬਲਵਿੰਦਰ ਕੁਮਾਰ, ਕੇਵਲ ਕੁਮਾਰ, ਧਨੀ ਰਾਮ, ਜੈ ਰਾਮ ਨੰਬਰਦਾਰ, ਵਿਸ਼ਾਲ ਕੁਮਾਰ ਬਲਾਕ ਸੰਮਤੀ ਮੈਂਬਰ, ਡਾ. ਕੁਲਦੀਪ ਸਿੰਘ ਬਲਾਕ ਪ੍ਰਧਾਨ ਦਿਹਾਤੀ, ਕੈਪਟਨ ਕਰਮ ਚੰਦ ਮੀਤ ਪ੍ਰਧਾਨ , ਰਾਮ ਜੀ ਦਾਸ ਸਾਬਕਾ ਸਰਪੰਚ, ਬਲਵਿੰਦਰ ਭੱਟੀ ਸਾਬਕਾ ਸਰਪੰਚ ਤੇ ਰਾਕੇਸ਼ ਸੈਣੀ ਸਮੇਤ ਹੋਰ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਰਾਊਂਡ ਟੇਬਲ ਟਰੱਸਟ ਇੰਡੀਆ ਤੇ ਪੰਜਾਬ ਕਿੰਗਜ਼ ਦੇ ਸਹਿਯੋਗ ਨਾਲ ਮਿਆਣੀ ਸਕੂਲ ਦੀ ਬਦਲੀ ਨੁਹਾਰ ਅਗਲੀ ਖ਼ਬਰ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ ’ਤੇ ਵਿਕ ਰਹੇ ਨਸ਼ਿਆਂ ਖ਼ਿਲਾਫ਼ ਜਥੇਬੰਦੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।