ਨਾਈਟ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ
ਮਾਹਿਲਪੁਰ, 23 ਅਕਤੂਬਰ (ਰਜਿੰਦਰ ਸਿੰਘ)-ਅੰਬੇਡਕਰ ਸੈਨਾ ਪੰਜਾਬ ਦੋਆਬਾ ਸਪੋਰਟਸ ਕਲੱਬ ਮਾਹਿਲਪੁਰ ਵਲੋਂ ਗੁਰੂ ਰਵਿਦਾਸ ਜੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵਾਂ ਵਿਸ਼ਾਲ ਨਾਈਟ ਫੁੱਟਬਾਲ ਟੂਰਨਾਮੈਂਟ 25 ਅਕਤੂਬਰ ਤੋਂ ਸਰਕਾਰੀ ਸਕੂਲ ਲੜਕੇ ਮਾਹਿਲਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਭੂੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਇਹ ਟੂਰਨਾਮੈਂਟ ਪ੍ਰਵਾਸੀ ਭਾਰਤੀ, ਸਮੂਹ ਗ੍ਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਤੇ ਇਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੈਡਮ ਆਸ਼ਿਕਾ ਜੈਨ ਹੁਸ਼ਿਆਰਪੁਰ ਆਪਣੇ ਕਰ ਕਮਲਾ ਨਾਲ ਕਰਨਗੇ।
ਅਜੀਤ ਡੈਸਕ
24-10-2026