ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਪਨੂੰ ਦੀ ਅਗਵਾਈ ’ਚ ਸਵਾਗਤ
ਗੜ੍ਹਸ਼ੰਕਰ, 24 ਅਕਤੂਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਜਾਂਦਿਆਂ ਗੜ੍ਹਸ਼ੰਕਰ ਵਿਖੇ ਚੰਡੀਗੜ੍ਹ ਰੋਡ ’ਤੇ ਸਥਿਤ ਕਾਂਗਰਸੀ ਆਗੂ ਗੁਰਤੇਜ ਸਿੰਘ ਪਨੂੰ ਦੇ ਦਫ਼ਤਰ ਵਿਖੇ ਰੁਕੇ ਪ੍ਰਧਾਨ ਪਰਗਟ ਸਿੰਘ ਦਾ ਗੁਰਤੇਜ ਸਿੰਘ ਪਨੂੰ ਦੀ ਅਗਵਾਈ ਹੇਠ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ।
ਅਜੀਤ ਡੈਸਕ
25-10-2026