ਵਿਦਿਆਰਥੀਆਂ ਨੇ ‘ਪਰਾਲੀ ਨਾ ਸਾੜੋ, ਧਰਤੀ ਬਚਾਓ’ ਜਾਗਰੂਕਤਾ ਰੈਲੀ ਕੱਢੀ
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪਿੰਡ ਖੜ੍ਹਕਾਂ ਵਿਖੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕਰਨਾ ਤੇ ਵਾਤਾਵਰਨ ਸੰਭਾਲ ਲਈ ਪ੍ਰੇਰਿਤ ਕਰਨਾ ਸੀ।
ਅਜੀਤ ਡੈਸਕ
25-10-2026