25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੰਨੇ ਦੀ ਪੈਦਾਵਾਰ ’ਤੇ ਆਉਣ ਵਾਲੇ ਖ਼ਰਚਿਆਂ ਨੂੰ ਮੁੱਖ ਰੱਖਦਿਆਂ ਕੀਮਤਾਂ ਤੈਅ ਕਰੇ ਸਰਕਾਰ-ਸਿੰਗੜੀਵਾਲ

ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਗੰਨੇ ਦੀ ਪੈਦਾਵਾਰ ’ਤੇ ਆਉਣ ਵਾਲੇ ਖ਼ਰਚਿਆਂ ਅਤੇ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਆਉਣ ਵਾਲੇ ਸੀਜ਼ਨ ਵਿਚ ਗੰਨੇ ਦੀ ਫ਼ਸਲ ਦੀ ਕੀਮਤ 650 ਰੁਪਏ ਤੈਅ ਕੀਤੀ ਜਾਣੀ ਚਾਹੀਦੀ ਹੈ। ਇਹ ਪ੍ਰਗਟਾਵਾ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਦੇ ਪ੍ਰੈੱਸ ਸਕੱਤਰ ਗੁਰਨਾਮ ਸਿੰਘ ਸਿੰਗੜੀਵਾਲ ਨੇ ਕੀਤਾ।

ਅਜੀਤ ਡੈਸਕ 25-10-2026
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਗੰਨੇ ਦੀ ਪੈਦਾਵਾਰ ’ਤੇ ਆਉਣ ਵਾਲੇ ਖ਼ਰਚਿਆਂ ਅਤੇ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਆਉਣ ਵਾਲੇ ਸੀਜ਼ਨ ਵਿਚ ਗੰਨੇ ਦੀ ਫ਼ਸਲ ਦੀ ਕੀਮਤ 650 ਰੁਪਏ ਤੈਅ ਕੀਤੀ ਜਾਣੀ ਚਾਹੀਦੀ ਹੈ। ਇਹ ਪ੍ਰਗਟਾਵਾ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਦੇ ਪ੍ਰੈੱਸ ਸਕੱਤਰ ਗੁਰਨਾਮ ਸਿੰਘ ਸਿੰਗੜੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਗੰਨੇ ਦੀ ਫ਼ਸਲ ਤੋਂ ਪੈਦਾ ਹੋਣ ਵਾਲੇ ਕੀਮਤੀ ਉਤਪਾਦ ਜਿਵੇਂ ਖੰਡ, ਸ਼ਰਾਬ, ਇਥੇਨੋਲ, ਬਚੇ ਹੋਏ ਬਾਲਣ ਤੋਂ ਬਿਜਲੀ ਅਤੇ ਮੱਡ ਦੀਆਂ ਕੀਮਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਆਪਣੇ ਵਿਗਿਆਨੀਆਂ ਅਤੇ ਨੁਮਾਇੰਦਿਆਂ ਦੀਆਂ ਸਿਫ਼ਾਰਸ਼ਾਂ ਨੂੰ ਮੁੱਖ ਰੱਖਦੇ ਹੋਏ ਗੰਨੇ ਦੀ ਫ਼ਸਲ ਦਾ ਮੁੱਲ ਤੈਅ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲਗਾਤਾਰ ਘਾਟੇ ਵਿਚ ਜਾ ਰਹੀ ਕਿਸਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਨੂੰ ਸਮੇਂ ਸਿਰ ਚਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਖ਼ਾਲੀ ਹੋਏ ਰਕਬੇ ’ਚ ਕਣਕ ਦੀ ਬਿਜਾਈ ਸਮੇਂ ਸਿਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਲਦੀ ਹੀ ਜਥੇਬੰਦੀ ਦਾ ਇਕ ਵਫ਼ਦ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੇਨ ਕਮਿਸ਼ਨ ਦੇ ਅਧਿਕਾਰੀਆਂ ਨਾਲ ਮਿਲੇਗਾ।
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਮਨਾਈ ਵਾਲਮੀਕਿ ਜੈਅੰਤੀ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਹੁਸ਼ਿਆਰਪੁਰ ’ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।