25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਲਾਚੋਵਾਲ, ਬੁੱਲ੍ਹੋਵਾਲ ਤੇ ਟਾਂਡਾ ’ਚ ਮੈਡੀਕਲ ਸਟੋਰਾਂ ਦੀ ਚੈਕਿੰਗ

ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਡਰੱਗ ਕੰਟਰੋਲ ਅਫ਼ਸਰ ਮਨਪ੍ਰੀਤ ਸਿੰਘ ਵਲੋਂ ਲਾਚੋਵਾਲ, ਬੁੱਲ੍ਹੋਵਾਲ ਤੇ ਟਾਂਡਾ ਵਿਖੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ।

ਅਜੀਤ ਡੈਸਕ 25-10-2026
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਡਰੱਗ ਕੰਟਰੋਲ ਅਫ਼ਸਰ ਮਨਪ੍ਰੀਤ ਸਿੰਘ ਵਲੋਂ ਲਾਚੋਵਾਲ, ਬੁੱਲ੍ਹੋਵਾਲ ਤੇ ਟਾਂਡਾ ਵਿਖੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ। ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਵੱਖ-ਵੱਖ ਇਲਾਕਿਆਂ ‘ਚ ਮੈਡੀਕਲ ਸਟੋਰਾਂ ‘ਤੇ ਦਵਾਈਆਂ ਤੇ ਰਿਕਾਰਡ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਕੁੱਝ ਮੈਡੀਕਲ ਸਟੋਰਾਂ ‘ਤੇ ਡਰੱਗ ਐਂਡ ਕਾਸਮੈਟਿਕ ਐਕਟ-1940 ਦੀ ਉਲੰਘਣਾ ਸੰਬੰਧੀ ਕਮੀਆਂ ਪਾਈਆਂ ਗਈਆਂ, ਜਿਸ ਸੰਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰਕੇ ਅਗਲੇਰੀ ਕਾਰਵਾਈ ਲਈ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਵਲੋਂ ਕੈਮਿਸਟਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਬਿਨਾਂ ਡਾਕਟਰ ਦੀ ਪਰਚੀ ਤੋਂ ਬਿਨਾਂ ਕੋਈ ਵੀ ਦਵਾਈ ਨਾ ਵੇਚਣ ਅਤੇ ਮੈਡੀਕਲ ਸਟੋਰਾਂ ‘ਤੇ ਸੀ. ਸੀ. ਟੀ. ਵੀ. ਕੈਮਰੇ ਵੀ ਲਾਜ਼ਮੀ ਤੌਰ ‘ਤੇ ਲਗਵਾਏ ਜਾਣ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਿਭਾਗ ਨਾਲ ਮਿਲ ਕੇ ਡਰੱਗ ਵਿਭਾਗ ਵਲੋਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੈਮਿਸਟ ਡਰੱਗ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਦਾ ਜਾਂ ਨਾਰਕੋਟਿਕ ਦਵਾਈ ਬਿਨਾਂ ਪਰਚੀ ਦੇ ਵੇਚਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਡਰੱਗ ਵਿਭਾਗ ਵਲੋਂ ਕੀਤੀ ਜਾ ਰਹੀ ਚੈਕਿੰਗ ‘ਚ ਕੈਮਿਸਟ ਪੂਰਾ ਸਹਿਯੋਗ ਦੇਣ।
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਕਾਂਗਰਸ ਸਰਕਾਰ ਸਮੇਂ ਕਰਵਾਏ ਗਏ ਰਿਕਾਰਡਤੋੜ ਤੇ ਇਤਿਹਾਸ ਵਿਕਾਸ ਕਾਰਜ- ਅਰੋੜਾ ਅਗਲੀ ਖ਼ਬਰ ਡੀ. ਏ. ਵੀ. ਬੀ. ਐੱਡ ਕਾਲਜ ’ਚ 4 ਰੋਜ਼ਾ ‘ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ- 2026’ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।