ਹੁਸ਼ਿਆਰਪੁਰ ’ਚ ਕਾਂਗਰਸ ਸਰਕਾਰ ਸਮੇਂ ਕਰਵਾਏ ਗਏ ਰਿਕਾਰਡਤੋੜ ਤੇ ਇਤਿਹਾਸ ਵਿਕਾਸ ਕਾਰਜ- ਅਰੋੜਾ
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਤੌਰ ‘ਤੇ ਕੀਤੀ ਗੱਲਬਾਤ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੌਰਾਨ ਹੁਸ਼ਿਆਰਪੁਰ ਹਲਕੇ ‘ਚ ਰਿਕਾਰਡਤੋੜ ਤੇ ਇਤਿਹਾਸ ਵਿਕਾਸ ਕਾਰਜ ਕਰਵਾਏ ਗਏ। ਇਸ ਮੌਕੇ ਉਨ੍ਹਾਂ ਵਲੋਂ ਆਪਣੇ ਕਾਰਜਕਾਲ ਦੌਰਾਨ ਹੁਸ਼ਿਆਰਪੁਰ ਹਲਕੇ ‘ਚ ਕਰਵਾਏ ਵਿਕਾਸ ਕਾਰਜਾਂ ਦਾ ਪੂਰਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਪੇਸ਼ ਕੀਤਾ।
ਆ
ਆਪਣੇ ਕਾਰਜਕਾਲ ਦੌਰਾਨ ਹੁਸ਼ਿਆਰਪੁਰ ’ਚ ਕਰਵਾਏ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ। ਤਸਵੀਰ : ਹਮਸ਼ਾਇਨ ਸਟੂਡੀਓ
25-10-2026
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਤੌਰ ‘ਤੇ ਕੀਤੀ ਗੱਲਬਾਤ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੌਰਾਨ ਹੁਸ਼ਿਆਰਪੁਰ ਹਲਕੇ ‘ਚ ਰਿਕਾਰਡਤੋੜ ਤੇ ਇਤਿਹਾਸ ਵਿਕਾਸ ਕਾਰਜ ਕਰਵਾਏ ਗਏ। ਇਸ ਮੌਕੇ ਉਨ੍ਹਾਂ ਵਲੋਂ ਆਪਣੇ ਕਾਰਜਕਾਲ ਦੌਰਾਨ ਹੁਸ਼ਿਆਰਪੁਰ ਹਲਕੇ ‘ਚ ਕਰਵਾਏ ਵਿਕਾਸ ਕਾਰਜਾਂ ਦਾ ਪੂਰਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਜੀਵਨ ‘ਚ ਹਰ ਕੰਮ ਦਾ ਹਿਸਾਬ-ਕਿਤਾਬ ਤੇ ਪੜਤਾਲ ਹੋਣੀ ਜ਼ਰੂਰੀ ਹੈ। ਅਰੋੜਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਕਿ ਲੋਕਾਂ ਨੇ ਉਨ੍ਹਾਂ ਨੂੰ ਵਿਧਾਇਕ ਤੇ ਮੰਤਰੀ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਸੀ ਅਤੇ ਉਨ੍ਹਾਂ ਨੇ ਇਸ ਦੌਰਾਨ ਹਮੇਸ਼ਾ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦਿੱਤੀ। ਆਪਣੇ ਮੰਤਰੀ ਤੇ ਵਿਧਾਇਕ ਕਾਰਜਕਾਲ ਦੇ ਕੰਮ ਗਿਣਾਉਂਦਿਆਂ ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸੁਰੱਖਿਆ ਲਈ ਸੀ. ਸੀ. ਟੀ. ਵੀ. ਕੈਮਰੇ ਲਗਵਾਏ, ਕਮਿਊਨਿਟੀ ਸੈਂਟਰ, ਖੇਡਾਂ ਲਈ ਓਪਨ ਜਿੰਮ , ਸਾਈਕਲ ਟਰੈਕ, ਸਪੋਰਟਸ ਕੰਪਲੈਕਸ, ਬੱਸ ਕਿਊ ਸ਼ੈਲਟਰ, ਸਿਵਲ ਹਸਪਤਾਲ ਲਈ ਆਕਸੀਜਨ ਪਲਾਂਟ ਅਤੇ 2 ਫਾਇਰਬ੍ਰਿਗੇਡ ਗੱਡੀਆਂ ਵਰਗੀਆਂ ਬੁਨਿਆਦੀ ਸਹੂਲਤਾਂ ਸ਼ਹਿਰ ਨੂੰ ਦਿੱਤੀਆਂ। ਇਨ੍ਹਾਂ ਤੋਂ ਇਲਾਵਾ ਔਰਤਾਂ ਦੀ ਸਹੂਲਤ ਲਈ 38 ਈ-ਰਿਕਸ਼ੇ ਤੇ 6 ਵੋਲਵੋ ਬੱਸਾਂ ਦਾ ਪ੍ਰਬੰਧ ਵੀ ਕਰਵਾਇਆ। ਉਨ੍ਹਾਂ ਦੱਸਿਆ ਕਿ ਸਿੱਖਿਆ ਤੇ ਮਹਿਲਾ ਸਸ਼ਕਤੀਕਰਨ ਉਨ੍ਹਾਂ ਦੀ ਮੁੱਖ ਤਰਜੀਹ ਰਹੀ ਹੈ। ‘ਪ੍ਰਾਜੈਕਟ ਸਮਰਪਣ’ ਤਹਿਤ ਹੁਸ਼ਿਆਰਪੁਰ ਪੰਜਾਬ ਦਾ ਪਹਿਲਾ ਅਜਿਹਾ ਜ਼ਿਲ੍ਹਾ ਬਣਿਆ ਜਿਥੇ ਪ੍ਰਾਇਮਰੀ ਸਕੂਲਾਂ ਦੇ ਹਰ ਵਿਦਿਆਰਥੀ ਲਈ ਬੈਂਚਾਂ ਦਾ ਪ੍ਰਬੰਧ ਕੀਤਾ ਗਿਆ। 33 ਸਕੂਲਾਂ ‘ਚ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਗਾਏ ਗਏ ਤੇ ਸਰਕਾਰੀ ਕਾਲਜ ਵਿਚ 7 ਕਰੋੜ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਤੇ ਗਰਲਜ਼ ਹੋਸਟਲ ਦਾ ਕੰਮ ਸ਼ੁਰੂ ਕਰਵਾਇਆ। ਇਸ ਤੋਂ ਇਲਾਵਾ, 38 ਔਰਤਾਂ ਨੂੰ 50 ਲੱਖ ਰੁਪਏ ਦੀ ਗ੍ਰਾਂਟ ਨਾਲ ਈ-ਰਿਕਸ਼ੇ ਵੰਡੇ ਗਏ ਤੇ ਸਿਵਲ ਹਸਪਤਾਲ ‘ਚ ‘ਵਨ ਸਟਾਪ ਸੈਂਟਰ’ ਸਥਾਪਿਤ ਕੀਤਾ। ਉਦਯੋਗ ਤੇ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਅਰੋੜਾ ਨੇ ਕਿਹਾ ਕਿ 22 ਕਰੋੜ ਰੁਪਏ ਦੀ ਲਾਗਤ ਨਾਲ 66 ਕੇ. ਵੀ. ਅੰਡਰਗਰਾਊਂਡ ਬਿਜਲੀ ਕੇਬਲ ਸਿਸਟਮ ਲਗਾ ਕੇ ਹੁਸ਼ਿਆਰਪੁਰ ਨੂੰ ਪੰਜਾਬ ਦਾ ਪਹਿਲਾ ਅਜਿਹਾ ਸ਼ਹਿਰ ਬਣਾਇਆ, ਜਿਸ ਨਾਲ 56,000 ਤੋਂ ਵੱਧ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਮਿਲੀ। ਲੁਧਿਆਣਾ-ਚੰਡੀਗੜ੍ਹ ਹਾਈਵੇ ਨਾਲ ਹਾਈਟੈੱਕ ਸਾਈਕਲ ਵੈਲੀ ਨੂੰ ਜੋੜਨ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ 1500 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਲਿਆਂਦਾ ਗਿਆ। ਅਰੋੜਾ ਨੇ ਕਿਹਾ ਕਿ ਕੋਵਿਡ ਦੇ ਔਖੇ ਸਮੇਂ ਦੌਰਾਨ 200 ਵਲੰਟੀਅਰਾਂ ਤੇ ਬਾਹਰਲੇ ਰਾਜਾਂ ਤੋਂ ਪਰਤੇ ਮਜ਼ਦੂਰਾਂ ਦੀ ਰਹਿਣ-ਖਾਣ ਅਤੇ ਸਿਹਤ ਸਹੂਲਤਾਂ ਵਿਚ ਪੂਰੀ ਮਦਦ ਕੀਤੀ ਗਈ।