26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

253 ਅਧਿਆਪਕਾਂ ਦੇ ਟਰਮੀਨੇਸ਼ਨ ਨੋਟਿਸ ਰੱਦ ਕਰਕੇ ਇਨਸਾਫ਼ ਕੀਤਾ ਜਾਵੇ-ਡੀ. ਟੀ. ਐੱਫ. ਆਗੂ

ਗੜ੍ਹਸ਼ੰਕਰ, 25 ਅਕਤੂਬਰ (ਧਾਲੀਵਾਲ)-ਡੈਮੋਕੇ੍ਰਟਿਕ ਟੀਚਰ ਫ਼ਰੰਟ ਪੰਜਾਬ ਵਲੋਂ 4161 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ’ਚੋਂ 253 ਅਧਿਆਪਕਾਂ ਨੂੰ ਟਰਮੀਨੇਸ਼ਨ ਦੇ ਭੇਜੇ ਗਏ ਨੋਟਿਸਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਨ੍ਹਾਂ ਅਧਿਆਪਕਾਂ ਨਾਲ ਇਨਸਾਫ਼ ਕਰਨ ਦੀ ਮੰਗ ਕੀਤੀ ਗਈ ਹੈ। ਡੀ.

ਅਜੀਤ ਡੈਸਕ 26-10-2026
ਗੜ੍ਹਸ਼ੰਕਰ, 25 ਅਕਤੂਬਰ (ਧਾਲੀਵਾਲ)-ਡੈਮੋਕੇ੍ਰਟਿਕ ਟੀਚਰ ਫ਼ਰੰਟ ਪੰਜਾਬ ਵਲੋਂ 4161 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ’ਚੋਂ 253 ਅਧਿਆਪਕਾਂ ਨੂੰ ਟਰਮੀਨੇਸ਼ਨ ਦੇ ਭੇਜੇ ਗਏ ਨੋਟਿਸਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਨ੍ਹਾਂ ਅਧਿਆਪਕਾਂ ਨਾਲ ਇਨਸਾਫ਼ ਕਰਨ ਦੀ ਮੰਗ ਕੀਤੀ ਗਈ ਹੈ। ਡੀ. ਟੀ. ਐੱਫ. ਦੇ ਸੂਬਾ ਆਗੂਆਂ ਮੁਕੇਸ਼ ਕੁਮਾਰ, ਸੁਖਦੇਵ ਡਾਨਸੀਵਾਲ, ਵਿਨੇ ਕੁਮਾਰ, ਜਰਨੈਲ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ ਬੰਗਾ, ਹੰਸ ਰਾਜ ਗੜ੍ਹਸ਼ੰਕਰ, ਮਨਦੀਪ ਸਿੰਘ, ਸਤਪਾਲ ਸਿੰਘ ਕਲੇਰ, ਜਸਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ-ਸਾਢੇ ਤਿੰਨ ਸਾਲਾਂ ਤੋਂ ਸਿੱਖਿਆ ਵਿਭਾਗ ’ਚ ਕੰਮ ਕਰ ਰਹੇ ਅਧਿਆਪਕਾਂ ਨੂੰ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਨੀਵਰਸਿਟੀਆਂ ਦੇ ਮਾਹਿਰ ਪ੍ਰੋਫੈਸਰਾਂ ਵਲੋਂ ਤਿਆਰ ਕੀਤੀ ਉੱਤਰ ਕੁੰਜੀ ਨੂੰ ਰੱਦ ਕਰ ਕੇ ਟਰਮੀਨੇਸ਼ਨ ਦੇ ਨੋਟਿਸ ਭੇਜੇ ਗਏ ਹਨ, ਜਿਸ ਖ਼ਿਲਾਫ਼ ਪ੍ਰਭਾਵਿਤ ਅਧਿਆਪਕਾਂ ਵਲੋਂ ਇਨਸਾਫ਼ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪੱਕਾ ਮੋਰਚਾ ਲਗਾਇਆ ਗਿਆ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੇ ਨਾਲ ਨਾਲ ਪਹਿਲਾ ਕੰਮ ਕਰਦੇ ਅਧਿਆਪਕਾਂ ਤੋਂ ਰੁਜ਼ਗਾਰ ਖੋਹਣ ਨੂੰ ਅਣਉੱਚਿਤ ਤੇ ਗੈਰ ਮਨੁੱਖੀ ਕਿਹਾ ਗਿਆ ਹੈ। ਆਗੂਆਂ ਨੇ ਸਿੱਖਿਆ ਵਿਭਾਗ ਦੇ ਅਧਿਆਪਕਾਂ ਪ੍ਰਤੀ ਇਸ ਗੈਰ ਮਨੁੱਖੀ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਹਜ਼ਾਰਾਂ ਖ਼ਾਲੀ ਪਈਆਂ ਅਸਾਮੀਆਂ ’ਤੇ ਬੇਰੁਜ਼ਗਾਰਾਂ ਦੀ ਭਰਤੀ ਕੀਤੀ ਜਾਵੇ। ਆਗੂਆਂ ਨੇ ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਅਧਿਆਪਕਾਂ ਨਾਲ ਬੇਇਨਸਾਫ਼ੀ ਕੀਤੀ ਤਾਂ ਡੀ. ਟੀ. ਐੱਫ. ਇਨਸਾਫ਼ ਹੋਣ ਤੱਕ ਇਨ੍ਹਾਂ ਅਧਿਆਪਕਾਂ ਦੇ ਨਾਲ ਸੰਘਰਸ਼ ਵਿਚ ਸ਼ਾਮਿਲ ਹੋਵੇਗੀ।
ਪਿਛਲੀ ਖ਼ਬਰ ਅੱਡਾ ਝਾਵਾਂ ਵਿਚ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕਾਂਗਰਸ ਦੀ ਸਰਕਾਰ ਜ਼ਰੂਰੀ-ਸੰਗਤ ਸਿੰਘ ਗਿਲਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।