ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ
ਟਾਂਡਾ, 25 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ਼ ਲੈਣ ਲਈ ਬਣੀ ਸੰਘਰਸ਼ ਕਮੇਟੀ ਵਲੋਂ ਅੱਜ ਪੰਜਾਬ ਭਰ ਵਿਚ ਝਾੜੂ ਫ਼ੂਕ ਕੇ ਮੁਜ਼ਾਹਰਾ ਕਰਨ ਦੇ ਸੱਦੇ ’ਤੇ ਇਥੋਂ ਦੇ ਸਰਕਾਰੀ ਹਸਪਤਾਲ ਚੌਕ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ’ਚ ਵੱਖ-ਵੱਖ ਕਰਮਚਾਰੀ ਮਜ਼ਦੂਰ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਲੋਕ ਇਨਕਲਾਬ ਮੰਚ ਦੇ ਸਰਪ੍ਰਸਤ ਹਰਦੀਪ ਖੁੱਡਾ ਨੇ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।
ਅਜੀਤ ਡੈਸਕ
26-10-2026