28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹਲਕਾ ਦਸੂਹਾ ਵਿਚ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਘਰ-ਘਰ ਪਹੁੰਚ ਮੁਹਿੰਮ ਜਾਰੀ

ਦਸੂਹਾ, 27 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਦਸੂਹਾ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 28-10-2026
ਦਸੂਹਾ, 27 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਦਸੂਹਾ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਰਾਹੀਂ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਤੇ ਪੰਜਾਬ ਦੇ ਵਿਕਾਸ ਸੰਬੰਧੀ ਪਾਰਟੀ ਦੇ ਦ੍ਰਿਸ਼ਟੀਕੋਣ ਤੋਂ ਜਾਣੂ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਪਿੰਡਾਂ ਵਿਚ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਵਿਚਾਰਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚਲਾਈ ਜਾ ਰਹੀ ਇਸ ਘਰ-ਘਰ ਪਹੁੰਚ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ। ਹਲਕਾ ਦਸੂਹਾ ਵਿਚ ਚੱਲ ਰਹੀ ਇਸ ਮੁਹਿੰਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਚਰਚਾ ਵਿਚ ਹਨ। ਪਾਰਟੀ ਵਰਕਰਾਂ ਵਲੋਂ ਵੀ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਚੋਹਾਲ ਵਿਖੇ ਮਾਂ ਬਗਲਾਮੁਖੀ ਮੰਦਰ ਦੇ ਨੇੜੇ ਨਵਾਂ ਆਮ ਆਦਮੀ ਕਲੀਨਿਕ ਸ਼ੁਰੂ-ਡਾ. ਗਰਗੋ ਅਗਲੀ ਖ਼ਬਰ ਪਿੰਡ ਭੂਸ਼ਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਸ਼ਾਨਦਾਰ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।