30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੰਜੀ ਸਾਹਿਬ ਵਿਖੇ ਸਤਪਾਲ ਸਿੰਘ ਮੁਲਤਾਨੀ ਦਾ ਸਨਮਾਨ

ਟਾਂਡਾ ਉੜਮੁੜ, 29 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸਮਾਜ ਸੇਵਕ ਸਤਪਾਲ ਸਿੰਘ ਮੁਲਤਾਨੀ ਦਾ ਗੁਰਦੁਆਰਾ ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਸਿੰਘ ਸਾਹਿਬਾਨ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸਿੰਘ ਸਾਹਿਬਾਨ ਨੇ ਦੱਸਿਆ ਕਿ ਸਤਪਾਲ ਸਿੰਘ ਮੁਲਤਾਨੀ ਵਲੋਂ ਗੁਰਦੁਆਰਾ ਸ੍ਰੀ ਦੀਵਾਨ ਹਾਲ ਮੰਜੀ ਸਾਹਿਬ ਦੇ ਦੀਵਾਨ ਹਾਲ ਦੇ ਸੁੰਦਰੀਕਰਨ ਲਈ ਸੇਵਾਵਾਂ ਨਿਭਾਈਆਂ ਗਈਆਂ ਅਤੇ ਇਸ ਤੋਂ ਇਲਾਵਾ ਜੋ ਗੁਰਦੁਆਰਾ ਸ੍ਰੀ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰੇਕ ਸਾਲ ਕੀਰਤਨ ਦਰਬਾਰ ਕਰਵਾਇਆ ਜਾਂਦਾ ਹੈ, ਉਸ ’ਚ ਉਨ੍ਹਾਂ ਦੇ ਪਰਿਵਾਰ ਵਲੋਂ ਲੰਗਰਾਂ ਦੀਆਂ ਸੇਵਾਵਾਂ ਨਿਭਾਈਆਂ ਜਾਂਦੀਆਂ ਹਨ।

ਅਜੀਤ ਡੈਸਕ 30-10-2026
ਟਾਂਡਾ ਉੜਮੁੜ, 29 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸਮਾਜ ਸੇਵਕ ਸਤਪਾਲ ਸਿੰਘ ਮੁਲਤਾਨੀ ਦਾ ਗੁਰਦੁਆਰਾ ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਸਿੰਘ ਸਾਹਿਬਾਨ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸਿੰਘ ਸਾਹਿਬਾਨ ਨੇ ਦੱਸਿਆ ਕਿ ਸਤਪਾਲ ਸਿੰਘ ਮੁਲਤਾਨੀ ਵਲੋਂ ਗੁਰਦੁਆਰਾ ਸ੍ਰੀ ਦੀਵਾਨ ਹਾਲ ਮੰਜੀ ਸਾਹਿਬ ਦੇ ਦੀਵਾਨ ਹਾਲ ਦੇ ਸੁੰਦਰੀਕਰਨ ਲਈ ਸੇਵਾਵਾਂ ਨਿਭਾਈਆਂ ਗਈਆਂ ਅਤੇ ਇਸ ਤੋਂ ਇਲਾਵਾ ਜੋ ਗੁਰਦੁਆਰਾ ਸ੍ਰੀ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰੇਕ ਸਾਲ ਕੀਰਤਨ ਦਰਬਾਰ ਕਰਵਾਇਆ ਜਾਂਦਾ ਹੈ, ਉਸ ’ਚ ਉਨ੍ਹਾਂ ਦੇ ਪਰਿਵਾਰ ਵਲੋਂ ਲੰਗਰਾਂ ਦੀਆਂ ਸੇਵਾਵਾਂ ਨਿਭਾਈਆਂ ਜਾਂਦੀਆਂ ਹਨ। ਸਿੰਘ ਸਾਹਿਬਾਨ ਵਲੋਂ ਗੁਰੂ ਘਰਾਂ ਤੇ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਜਿਥੇ ਸਤਪਾਲ ਸਿੰਘ ਮੁਲਤਾਨੀ ਦਾ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ ਉਥੇ ਸਾਰੇ ਪਰਿਵਾਰ ਦੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਇਸ ਮੌਕੇ ਸਤਪਾਲ ਸਿੰਘ ਮੁਲਤਾਨੀ ਨੇ ਕਿਹਾ ਕਿ ਗੁਰੂ ਘਰਾਂ ਤੇ ਸਮਾਜ ਦੀਆਂ ਸੇਵਾਵਾਂ ਚੰਗੇ ਭਾਗਾਂ ਅਤੇ ਚੰਗੇ ਕਰਮਾਂ ਨਾਲ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਪਰਿਵਾਰ ਭਾਗਾਂ ਵਾਲਾ ਹੈ ਜਿਸ ਨੂੰ ਗੁਰੂ ਸਾਹਿਬ ਨੇ ਸਾਨੂੰ ਇਹਨਾਂ ਸੇਵਾਵਾਂ ਦੇ ਕਾਬਲ ਬਣਾਇਆ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਵਲੋਂ ਪੰਥ ਅਤੇ ਗੁਰੂ ਘਰਾਂ ਦੀਆਂ ਸੇਵਾਵਾਂ ਵਿਚ ਇਸੇ ਤਰ੍ਹਾਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਂਦਾ ਰਹੇਗਾ।
ਪਿਛਲੀ ਖ਼ਬਰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ ਬਿਰਧ ਆਸ਼ਰਮ-ਪੱਡਾ ਅਗਲੀ ਖ਼ਬਰ ਵਿਸ਼ਵ ਸਟਰੋਕ ਦਿਵਸ ਮੌਕੇ ਸਿਵਲ ਹਸਪਤਾਲ ’ਚ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।