ਅਵਤਾਰ ਸਿੰਘ ਡਾਂਡੀਆ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਕਾਰਜਕਾਰੀ ਮੈਂਬਰ ਬਣੇ
ਹੁਸ਼ਿਆਰਪੁਰ, 31 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵਲੋਂ ਹਾਈਕਮਾਨ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਅਵਤਾਰ ਸਿੰਘ ਡਾਂਡੀਆ (ਹੁਸ਼ਿਆਰਪੁਰ) ਨੂੰ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੇ ਚੱਲਦਿਆਂ ਸੂਬਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ’ਤੇ ਅਵਤਾਰ ਸਿੰਘ ਡਾਂਡੀਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਅਜੀਤ ਡੈਸਕ
01-11-2026