01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅਮਿਤ ਸ਼ਾਹ ਤੋਂ ਸਵਾਲ ਪੁੱਛਣ ਤੋਂ ਪਹਿਲਾਂ ਵੜਿੰਗ ਆਪਣੀ ਬੁੱਕਲ ’ਚ ਝਾਤੀ ਮਾਰਨ-ਵਿਜੇ ਸਾਂਪਲਾ

ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ’ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਤੋਂ ਸਵਾਲ ਪੁੱਛਣ ਤੋਂ ਪਹਿਲਾਂ ਵੜਿੰਗ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਉਹ ਖ਼ੁਦ ਮੰਤਰੀ ਸਨ ਤਾਂ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਸੀ।

ਅਜੀਤ ਡੈਸਕ 01-11-2026
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ’ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਤੋਂ ਸਵਾਲ ਪੁੱਛਣ ਤੋਂ ਪਹਿਲਾਂ ਵੜਿੰਗ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਉਹ ਖ਼ੁਦ ਮੰਤਰੀ ਸਨ ਤਾਂ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਸੀ। ਸਾਂਪਲਾ ਨੇ ਕਿਹਾ ਕਿ ਕਾਂਗਰਸ ਲੋਕਾਂ ਵਲੋਂ ਨਕਾਰੀ ਜਾ ਚੁੱਕੀ ਪਾਰਟੀ ਹੈ। ਰਾਜਾ ਵੜਿੰਗ ਨੂੰ ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਬੁੱਕਲ ’ਚ ਝਾਤ ਮਾਰਨੀ ਚਾਹੀਦੀ ਹੈ। ਸਾਂਪਲਾ ਨੇ ਕਿਹਾ ਕਿ ਅਮਿਤ ਸ਼ਾਹ ਦੇ ਕਾਰਜਕਾਲ ਦੌਰਾਨ ਹੀ ਜੰਮੂ-ਕਸ਼ਮੀਰ ’ਚੋਂ ਧਾਰਾ 370 ਹਟਾਈ ਗਈ, ਨਕਸਲਵਾਦ ਦਾ ਖ਼ਾਤਮਾ ਕੀਤਾ ਅਤੇ ਦੇਸ਼ ਵਿਚ ਨਾਰਕੋ-ਟੈਰਰ ਨੈੱਟਵਰਕ ਖ਼ਿਲਾਫ਼ ਸਭ ਤੋਂ ਵੱਡੀ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਦਾ ਦਰਦ ਸਮਝਿਆ ਹੈ। ਇਸੇ ਲਈ ਉਨ੍ਹਾਂ ਨੇ 31 ਦਸੰਬਰ, 2029 ਤੱਕ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿਚੋਂ ਨਸ਼ਾ ਖ਼ਤਮ ਕਰਨ ਦਾ ਐਲਾਨ ਕੀਤਾ ਹੈ।
ਪਿਛਲੀ ਖ਼ਬਰ ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50 ਫੀਸਦੀ ਛੋਟ ’ਤੇ 3 ਨੂੰ ਹੁਸ਼ਿਆਰਪੁਰ ਵਿਖੇ ਉਪਲਬਧ ਅਗਲੀ ਖ਼ਬਰ ਸਿਵਲ ਹਸਪਤਾਲ ’ਚ 5 ਕਿੱਲੋ ਦੀ ਬੱਚੇਦਾਨੀ ਦਾ ਸਫਲ ਆਪ੍ਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।