01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਜਿੰਪਾ ਨੂੰ ਦੂਜੀ ਵਾਰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਏ ਜਾਣ ’ਤੇ ਹਲਕਾ ਵਾਸੀਆਂ ’ਚ ਖ਼ੁਸ਼ੀ ਦੀ ਲਹਿਰ

ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਸੂਚੀ ’ਚ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਦੂਜੀ ਵਾਰ ਟਿਕਟ ਦਿੱਤੀ ਗਈ ਹੈ। ਜਾਰੀ ਕੀਤੀ ਸੂਚੀ ’ਚ ਵਿਧਾਇਕ ਬ੍ਰਹਮ ਸ਼ੰਕਰ ਦਾ ਉਮੀਦਵਾਰ ਵਜੋਂ ਐਲਾਨ ਹੁੰਦਿਆਂ ਹੀ ਉਨ੍ਹਾਂ ਦੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਬ੍ਰਹਮ ਸ਼ੰਕਰ ਜਿੰਪਾ ਦਾ ਮੂੰਹ ਮਿੱਠਾ ਕਰਵਾਉਂਦੇ ਵਧਾਈ ਦਿੱਤੀ।

ਅਜੀਤ ਡੈਸਕ 01-11-2026
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਸੂਚੀ ’ਚ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਦੂਜੀ ਵਾਰ ਟਿਕਟ ਦਿੱਤੀ ਗਈ ਹੈ। ਜਾਰੀ ਕੀਤੀ ਸੂਚੀ ’ਚ ਵਿਧਾਇਕ ਬ੍ਰਹਮ ਸ਼ੰਕਰ ਦਾ ਉਮੀਦਵਾਰ ਵਜੋਂ ਐਲਾਨ ਹੁੰਦਿਆਂ ਹੀ ਉਨ੍ਹਾਂ ਦੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਬ੍ਰਹਮ ਸ਼ੰਕਰ ਜਿੰਪਾ ਦਾ ਮੂੰਹ ਮਿੱਠਾ ਕਰਵਾਉਂਦੇ ਵਧਾਈ ਦਿੱਤੀ। ਇਸ ਮੌਕੇ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਾਰਟੀ ਨੇ ਜੋ ਉਨ੍ਹਾਂ ’ਤੇ ਦੂਜੀ ਵਾਰ ਭਰੋਸਾ ਜਤਾਇਆ ਹੈ, ਉਸ ਨੂੰ ਲੈ ਕੇ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਹਲਕੇ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਗੇ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਹਲਕੇ ਦੇ ਵੋਟਰ ਇਸ ਵਾਰ ਵੀ ਉਨ੍ਹਾਂ ਦੇ ਹੱਕ ’ਚ ਸਮਰਥਨ ਦੇ ਕੇ ਉਨ੍ਹਾਂ ਨੂੰ ਦੁਬਾਰਾ ਵਿਧਾਨ ਸਭਾ ਭੇਜਣਗੇ। ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਇਲਾਕੇ ਤੇ ਸ਼ਹਿਰ ਦੇ ਅਨੇਕਾਂ ਵਿਕਾਸ ਕਾਰਜ ਕਰਵਾਏ ਹਨ ਅਤੇ ਜੇਕਰ ਆਉਣ ਵਾਲੇ ਸਮੇਂ ’ਚ ਵੀ ਉਨ੍ਹਾਂ ਨੂੰ ਇਹ ਸੇਵਾ ਬਖ਼ਸ਼ੀ ਜਾਂਦੀ ਹੈ ਤਾਂ ਉਹ ਇਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਅਤੇ ਵਿਕਾਸ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ।
ਪਿਛਲੀ ਖ਼ਬਰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਅਰਮਿੰਦਰ ਸਿੰਘ ਹੁਸੈਨਪੁਰ ਦਾ ਧਾਮੀ ਵਲੋਂ ਸਨਮਾਨ ਅਗਲੀ ਖ਼ਬਰ ਪੰਜਾਬੀਆਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਸੰਸਦ ਤੋਂ ਸੜਕ ਤੱਕ ਗੂੰਜੇਗੀ ਆਵਾਜ਼-ਦਲਜੀਤ ਸਿੰਘ ਗਿਲਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।