ਪਿੰਡ ਸ਼ੇਰਗੜ੍ਹ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਰਕਾਰ ਆਉਣ ’ਤੇ ਕੀਤਾ ਜਾਵੇਗਾ ਹੱਲ- ਅਰੋੜਾ
ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਸ਼ੇਰਗੜ੍ਹ ਵਿਖੇ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਵਿਚ ਹੋਏ ਵਿਕਾਸ ਕਾਰਜਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਰੱਖਦਿਆਂ ਦੱਸਿਆ ਕਿ ਪਿੰਡ ਦੇ ਸਰਕਾਰੀ ਕਲੀਨਿਕ ਵਿਚ ਡਾਕਟਰਾਂ ਦੀ ਘਾਟ ਕਾਰਨ ਲੋਕਾਂ ਨੂੰ ਸਿਹਤ ਸਹੂਲਤਾਂ ਹਾਸਲ ਕਰਨ ਵਿਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਸ਼ੇਰਗੜ੍ਹ ਵਿਖੇ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਵਿਚ ਹੋਏ ਵਿਕਾਸ ਕਾਰਜਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਰੱਖਦਿਆਂ ਦੱਸਿਆ ਕਿ ਪਿੰਡ ਦੇ ਸਰਕਾਰੀ ਕਲੀਨਿਕ ਵਿਚ ਡਾਕਟਰਾਂ ਦੀ ਘਾਟ ਕਾਰਨ ਲੋਕਾਂ ਨੂੰ ਸਿਹਤ ਸਹੂਲਤਾਂ ਹਾਸਲ ਕਰਨ ਵਿਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਪੂਰੇ ਪਿੰਡ ਵਿਚ ਸੀਵਰੇਜ ਦੀ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਥਾਂ-ਥਾਂ ਤੋਂ ਟੁੱਟੀਆਂ ਸੜਕਾਂ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਕਾਫ਼ੀ ਦਿੱਕਤਾਂ ਆ ਰਹੀਆਂ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਪਿੰਡ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।