02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੰਗਰੂਰ ਦੀ ਇਨਸਾਫ਼ ਰੈਲੀ ’ਚ ਰਾਹੁਲ ਗਾਂਧੀ ਕਰਨਗੇ ਪੰਜਾਬ ਦੇ ਮੁੱਦਿਆਂ ਦੀ ਪੈਰਵਾਈ- ਸੰਗਤ ਸਿੰਘ ਗਿਲਜੀਆਂ

ਟਾਂਡਾ ਉੜਮੁੜ, 1 ਨਵੰਬਰ (ਭਗਵਾਨ ਸਿੰਘ ਸੈਣੀ )- ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਿਆਂ ਦੀ ਵਧ ਰਹੀ ਸਮੱਸਿਆ ਤੇ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਕਾਂਗਰਸ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਦੌਰਾਨ ਕੌਮੀ ਆਗੂ ਰਾਹੁਲ ਗਾਂਧੀ ਪੰਜਾਬ ਦੇ ਮੁੱਦਿਆਂ ਦੀ ਪੈਰਵਾਈ ਕਰਨਗੇ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਚਿੰਤਾਜਨਕ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਿਚ ਨਾਕਾਮ ਸਾਬਤ ਹੋ ਰਹੀ ਹੈ।

ਅਜੀਤ ਡੈਸਕ 02-11-2026
ਟਾਂਡਾ ਉੜਮੁੜ, 1 ਨਵੰਬਰ (ਭਗਵਾਨ ਸਿੰਘ ਸੈਣੀ )- ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਿਆਂ ਦੀ ਵਧ ਰਹੀ ਸਮੱਸਿਆ ਤੇ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਕਾਂਗਰਸ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਦੌਰਾਨ ਕੌਮੀ ਆਗੂ ਰਾਹੁਲ ਗਾਂਧੀ ਪੰਜਾਬ ਦੇ ਮੁੱਦਿਆਂ ਦੀ ਪੈਰਵਾਈ ਕਰਨਗੇ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਚਿੰਤਾਜਨਕ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਨਸ਼ਿਆਂ ਦੀ ਸਮੱਸਿਆ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿਚ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਦੇ ਕਾਰੋਬਾਰ ’ਤੇ ਕਾਬੂ ਪਾਉਣ ਵਿਚ ਸਰਕਾਰ ਦੀ ਨਾਕਾਮੀ ਕਾਰਨ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਸੂਬੇ ਦੇ ਮੌਜੂਦਾ ਹਾਲਾਤ ਬਾਰੇ ਜਾਗਰੂਕ ਕਰਨ ਲਈ ਕਾਂਗਰਸ ਵੱਲੋਂ ਇਹ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਾਨੂੰਨ ਵਿਵਸਥਾ ਦਾ ਮਾਮਲਾ ਹੋਵੇ, ਨਸ਼ਿਆਂ ਦੀ ਸਮੱਸਿਆ ਹੋਵੇ ਜਾਂ ਫਿਰ ਲੋਕਾਂ ਨਾਲ ਜੁੜਿਆ ਕੋਈ ਹੋਰ ਅਹਿਮ ਮੁੱਦਾ, ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਵੱਲ ਸਰਕਾਰ ਦਾ ਧਿਆਨ ਨਹੀਂ ਜਾ ਰਿਹਾ ਅਤੇ ਲੋਕ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਸਰਕਾਰ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਅਸਫਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਪੰਜਾਬ ਦੇ ਹੱਕਾਂ ਅਤੇ ਇਨਸਾਫ਼ ਦੀ ਆਵਾਜ਼ ਨੂੰ ਮਜ਼ਬੂਤ ਕਰਨ।
ਪਿਛਲੀ ਖ਼ਬਰ ਟਾਂਡਾ ਤੇ ਦਸੂਹਾ ਦੀਆਂ ਟੀਮਾਂ ਵਿਚ ਬਰਾਬਰ ਰਿਹਾ ਫੁੱਟਬਾਲ ਲੀਗ ਦਾ ਤੀਸਰਾ ਮੈਚ ਅਗਲੀ ਖ਼ਬਰ ਲੱਖੀ ਸ਼ਾਹ ਲੁਬਾਣਾ ਭਵਨ ਦੇ ਮੋਹਣ ਸਿੰਘ ਚੇਅਰਮੈਨ, ਬਲਦੇਵ ਸਿੰਘ ਕੌਲਪੁਰ ਸਕੱਤਰ ਤੇ ਰਣਜੀਤ ਸਿੰਘ ਖ਼ਜ਼ਾਨਚੀ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।