03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਚੱਬੇਵਾਲ ਤੋਂ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕੱਢੀ ਸ਼ੁਕਰਾਨਾ ਯਾਤਰਾ

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਚੱਬੇਵਾਲ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭ ਚੋਣਾਂ ਲਈ ਮੁੜ ਆਪਣਾ ਉਮੀਦਵਾਰ ਐਲਾਨੇ ਜਾਣ ’ਤੇ ਉਨ੍ਹਾਂ ਵਲੋਂ ਕੋਟ ਫ਼ਤੂਹੀ ਬਾਜ਼ਾਰ ’ਚ ਸ਼ੁਕਰਾਨਾ ਯਾਤਰਾ ਕੱਢੀ ਗਈ।

ਕੋਟ ਫ਼ਤੂਹੀ ਬਾਜ਼ਾਰ ’ਚ ਕੱਢੀ ਸ਼ੁਕਰਾਨਾ ਯਾਤਰਾ ਦੌਰਾਨ ਮੈਂਬਰ ਲੋਕ ਸਭਾ ਡਾ. ਰਾਜ ਕੁਮਾਰ ਚੱਬੇਵਾਲ ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦਾ ਸਵਾਗਤ ਕਰਦੇ ਹੋਏ ਲੋਕ। ਤਸਵੀਰ: ਹਮਸ਼ਾਇਨ ਸਟੂਡੀਓ 03-11-2026
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਚੱਬੇਵਾਲ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭ ਚੋਣਾਂ ਲਈ ਮੁੜ ਆਪਣਾ ਉਮੀਦਵਾਰ ਐਲਾਨੇ ਜਾਣ ’ਤੇ ਉਨ੍ਹਾਂ ਵਲੋਂ ਕੋਟ ਫ਼ਤੂਹੀ ਬਾਜ਼ਾਰ ’ਚ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਪੈਦਲ ਮਾਰਚ ਨੂੰ ਭਰਵਾਂ ਜਨ ਸਮਰਥਨ ਠਾਠਾਂ ਮਾਰਦੇ ਇਕੱਠ ਦੇ ਰੂਪ ਵਿਚ ਮਿਲਿਆ। ਬਾਜ਼ਾਰ ਵਿਚ ਇਕੱਠੇ ਹੋਏ ਲੋਕਾਂ ਦੇ ਉਤਸ਼ਾਹ ਅਤੇ ਸਮਰਥਨ ਨੇ ਡਾ. ਇਸ਼ਾਂਕ ਕੁਮਾਰ ਪ੍ਰਤੀ ਲੋਕਾਂ ਦੇ ਭਰੋਸੇ ਅਤੇ ਪਿਆਰ ਨੂੰ ਦਰਸਾਇਆ। ਇਸ ਮੌਕੇ ਡਾ. ਇਸ਼ਾਂਕ ਕੁਮਾਰ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਚੱਬੇਵਾਲ ਤੋਂ ਮੁੜ ਉਮੀਦਵਾਰ ਬਣਾਏ ਜਾਣ ’ਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਮਰਤਾ ਅਤੇ ਲੋਕਾਂ ਦੀ ਸੇਵਾ ਲਈ ਨਵੇਂ ਜੋਸ਼ ਤੇ ਸਮਰਪਣ ਨਾਲ ਸਵੀਕਾਰ ਕਰਦੇ ਹਨ। ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪਾਰਟੀ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਲੀਡਰਸ਼ਿਪ ਦਾ ਉਨ੍ਹਾਂ ਵਿਚ ਮੁੜ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਡਾ ਇਸ਼ਾਂਕ ਨੇ ਆਪਣੇ ਹਲਕਾ ਵਾਸੀਆਂ, ਆਪਣੀ ਟੀਮ ਦੇ ਮੈਂਬਰਾਂ ਅਤੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ, ਜੋ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੇਰਾ ਹਲਕਾ ਰੂਪੀ ਪਰਿਵਾਰ ਹੈ ਜਿਸ ਨੇ ਮੈਨੂੰ ਹਮੇਸ਼ਾ ਬਹੁਤ ਪਿਆਰ ਅਤੇ ਵਿਸ਼ਵਾਸ ਦਿੱਤਾ ਹੈ ਅਤੇ ਇਨ੍ਹਾਂ ਸਾਰਿਆਂ ਦਾ ਸਾਥ-ਸਮਰਥਨ ਹੀ ਹਮੇਸ਼ਾ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਰਿਹਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਕਚਹਿਰੀ ਵਿਚ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਗਏ ਹਨ ਅਤੇ ਇਨ੍ਹਾਂ ’ਚੋਂ ਕਈ ਕੰਮ ਮੁਕੰਮਲ ਹੋ ਚੁੱਕੇ ਹਨ, ਜਦਕਿ ਕਈ ਕੰਮ ਜ਼ਮੀਨੀ ਪੱਧਰ ’ਤੇ ਚੱਲ ਰਹੇ ਹਨ। ਡਾ. ਇਸ਼ਾਂਕ ਕੁਮਾਰ ਨੇ ਦੁਹਰਾਇਆ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਨੂੰ ਹਮੇਸ਼ਾ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ ਅਤੇ ਚੱਬੇਵਾਲ ਹਲਕੇ ਨੂੰ ਬਿਹਤਰ ਬਣਾਉਣ ਲਈ ਉਹ ਹਮੇਸ਼ਾ ਯਤਨਸ਼ੀਲ ਰਹੇ ਹਨ ਤੇ ਅਗਾਂਹ ਵੀ ਉਹ ਇਸ ਦਿਸ਼ਾ ’ਚ ਹਮੇਸ਼ਾ ਕਾਰਜਸ਼ੀਲ ਰਹਿਣਗੇ । ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਲੋਕਾਂ ’ਚ ਉਪਲਬਧ ਰਹਿਣਗੇ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਚੱਬੇਵਾਲ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਇਸ ਸ਼ੁਕਰਾਨਾ ਯਾਤਰਾ ਵਿਚ ਮੈਂਬਰ ਲੋਭ ਸਭਾ ਡਾ. ਰਾਜ ਕੁਮਾਰ ਚੱਬੇਵਾਲ ਵੀ ਖ਼ਾਸ ਤੌਰ ’ਤੇ ਸ਼ਾਮਿਲ ਹੋਏ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਇਸ ਵਾਰ ਵੀ ਡਾ ਇਸ਼ਾਂਕ ਨੂੰ ਆਪਣਾ ਪੂਰਾ ਪਿਆਰ ਅਤੇ ਸਾਥ ਦਿਓਗੇ। ਉਹ ਲਗਾਤਾਰ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਰਹੇ ਹਨ। ਲੋਕਾਂ ਨੇ ਉਨ੍ਹਾਂ ਨੂੰ ਮੁੜ ਵੱਡੀ ਲੀਡ ਨਾਲ ਜਿਤਾਉਣ ਦਾ ਸੰਕਲਪ ਵੀ ਪ੍ਰਗਟਾਇਆ।
ਪਿਛਲੀ ਖ਼ਬਰ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਸਜੇਗਾ ਸਾਹਿਤਕ ਮੇਲਾ, 4 ਨਵੰਬਰ ਤੋਂ 3 ਰੋਜ਼ਾ ਕੰਢੀ ਬਿਆਸ ਸਾਹਿਤ ਉਤਸਵ ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ ਸ਼ਹਿਰ ਦੀਆਂ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ, 5 ਸੈਂਪਲ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।