ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਸਾਲ-2026 ਦੀ ਚੌਥੀ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ’ਚ ਕ੍ਰਿਮੀਨਲ ਕੰਪਾਉਡੇਬਲ (ਘੱਟ ਅਪਰਾਧ ਵਾਲੇ) ਕੇਸ, ਐਨ.
ਜ਼
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਰਜਿੰਦਰ ਅਗਰਵਾਲ।
03-11-2026
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਸਾਲ-2026 ਦੀ ਚੌਥੀ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ’ਚ ਕ੍ਰਿਮੀਨਲ ਕੰਪਾਉਡੇਬਲ (ਘੱਟ ਅਪਰਾਧ ਵਾਲੇ) ਕੇਸ, ਐਨ.ਆਈ ਐਕਟ ਕੇਸਾਂ ਅਧੀਨ ਧਾਰਾ 138 (ਲੰਬਿਤ ਅਤੇ ਅਗਾਊਂ ਮੁਕੱਦਮੇਬਾਜ਼ੀ ਬੈਂਕ ਰਿਕਵਰੀ ਕੇਸ ਅਤੇ ਲੇਬਰ ਡਿਸਪਿਊਟ ਕੇਸ) ਮੋਟਰ ਐਕਸੀਡੈਂਟ ਕਲੇਮ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲ (ਪੈਡਿੰਗ ਅਤੇ ਪ੍ਰੀਅ ਲਿਟੀਗੇਟਿਵ), ਤਲਾਕ ਦੇ ਕੇਸ, ਟ੍ਰੈਫ਼ਿਕ ਚਲਾਨ, ਰੈਵੀਨਿਊ ਕੇਸ, ਸਿਵਲ ਕੇਸ ਅਤੇ ਘਰੇਲੂ ਝਗੜੇ ਆਦਿ ਦੇ ਕੇਸ ਰੱਖੇ ਗਏ। ਇਹ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿੱਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਦੀ ਯੋਗ ਅਗਵਾਈ ਹੇਠਾਂ ਲਗਾਈ ਜਾ ਰਹੀ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ।