03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲੋੜਵੰਦ ਬਜ਼ੁਰਗਾਂ ਲਈ ਵਰਦਾਨ ਸਿੱਧ ਹੋ ਰਿਹੈ ਬਿਰਧ ਆਸ਼ਰਮ-ਪੱਡਾ

ਅੱਡਾ ਸਰਾਂ, 2 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਦੀ ਅਗਵਾਈ ਵਿਚ ਚੱਲ ਰਿਹਾ ਸ੍ਰੀ ਗੁਰੂ ਨਾਨਕ ਬਿਰਧ ਆਸ਼ਰਮ ਬੇਸਹਾਰਾ ਲੋੜਵੰਦ ਬਜ਼ੁਰਗਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਪ੍ਰਵਾਸੀ ਭਾਰਤੀ ਹਰਜਿੰਦਰ ਸਿੰਘ ਪੱਡਾ ਨੇ ਕਿਹਾ ਕਿ ਆਸ਼ਰਮ ਵਿਚ ਬਜ਼ੁਰਗਾਂ ਦੇ ਰਹਿਣ ਅਤੇ ਖਾਣ ਪੀਣ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਹੈ ਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਮਹੀਨਾਵਾਰ ਮੈਡੀਕਲ ਕੈਂਪ ਵੀ ਲਗਾਇਆ ਜਾਂਦਾ ਹੈ, ਜਿਸ ‘ਚ ਵੇਵਜ਼ ਹਸਪਤਾਲ ਟਾਂਡਾ ਦੇ ਮਾਹਿਰ ਡਾ: ਲਵਪ੍ਰੀਤ ਸਿੰਘ ਪਾਬਲਾ ਤੇ ਗੁਰਜੋਤ ਸਿੰਘ ਪਾਬਲਾ ਅਤੇ ਉਨ੍ਹਾਂ ਦੀ ਸਹਿਯੋਗੀ ਟੀਮ ਸੇਵਾਵਾਂ ਨਿਭਾ ਰਹੀ ਹੈ।

ਅਜੀਤ ਡੈਸਕ 03-11-2026
ਅੱਡਾ ਸਰਾਂ, 2 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਦੀ ਅਗਵਾਈ ਵਿਚ ਚੱਲ ਰਿਹਾ ਸ੍ਰੀ ਗੁਰੂ ਨਾਨਕ ਬਿਰਧ ਆਸ਼ਰਮ ਬੇਸਹਾਰਾ ਲੋੜਵੰਦ ਬਜ਼ੁਰਗਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਪ੍ਰਵਾਸੀ ਭਾਰਤੀ ਹਰਜਿੰਦਰ ਸਿੰਘ ਪੱਡਾ ਨੇ ਕਿਹਾ ਕਿ ਆਸ਼ਰਮ ਵਿਚ ਬਜ਼ੁਰਗਾਂ ਦੇ ਰਹਿਣ ਅਤੇ ਖਾਣ ਪੀਣ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਹੈ ਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਮਹੀਨਾਵਾਰ ਮੈਡੀਕਲ ਕੈਂਪ ਵੀ ਲਗਾਇਆ ਜਾਂਦਾ ਹੈ, ਜਿਸ ‘ਚ ਵੇਵਜ਼ ਹਸਪਤਾਲ ਟਾਂਡਾ ਦੇ ਮਾਹਿਰ ਡਾ: ਲਵਪ੍ਰੀਤ ਸਿੰਘ ਪਾਬਲਾ ਤੇ ਗੁਰਜੋਤ ਸਿੰਘ ਪਾਬਲਾ ਅਤੇ ਉਨ੍ਹਾਂ ਦੀ ਸਹਿਯੋਗੀ ਟੀਮ ਸੇਵਾਵਾਂ ਨਿਭਾ ਰਹੀ ਹੈ। ਇਸ ਮੌਕੇ ਮਾ: ਸਰਵਣ ਸਿੰਘ, ਕੁਲਵਿੰਦਰ ਕੌਰ ਹਰਜਿੰਦਰ ਕੌਰ ਤੇ ਸਰਬਜੀਤ ਸਿੰਘ ਪਿੰਡ ਨੰਗਲ ਕਾਨੂੰਗੋ ਜਿਨ੍ਹਾਂ ਨੇ ਬਿਰਧ ਆਸ਼ਰਮ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਤੇ ਰਾਸ਼ਨ ਸਮਗਰੀ ਭੇਟ ਕੀਤੀ ਨੂੰ ਸਨਮਾਨਿਤ ਕਰਦਿਆਂ ਪੱਡਾ ਨੇ ਕਿਹਾ ਕਿ ਦਾਨੀ ਸੱਜਣਾਂ ਦੀ ਸਹਾਇਤਾ ਨਾਲ ਬਿਰਧ ਆਸ਼ਰਮ ਸਫਲਤਾਪੂਰਵਕ ਚੱਲ ਰਿਹਾ ਹੈ। ਇਸ ਮੌਕੇ ਗੁਰਦੀਪ ਸਿੰਘ, ਕੁਲਦੀਪ ਸਿੰਘ, ਪੰਨਾ ਦੇਹਰੀਵਾਲ, ਨਿਰੰਜਨ ਸਿੰਘ, ਬਖ਼ਸ਼ੀਸ਼ ਸਿੰਘ, ਸਰਵਣ ਸਿੰਘ, ਰਤਨੇਸ਼ ਸੈਣੀ, ਨੀਰੂ, ਤਾਨੀਆ, ਸੋਨੀਆ, ਜੋਤੀ, ਅਮਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ ਬਜ਼ੁਰਗਾਂ ਲਈ ਵਿਸ਼ੇਸ਼ ਮੁਫ਼ਤ ਸਿਹਤ ਜਾਂਚ ਕੈਂਪ ਅੱਜ ਅਗਲੀ ਖ਼ਬਰ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।