ਈ-ਸੇਵਾ ਪੋਰਟਲ ’ਤੇ ਲੰਬਿਤ ਅਰਜ਼ੀਆਂ ਦੇ ਨਿਪਟਾਰੇ ’ਚ ਵਧੀਆ ਕਾਰਗੁਜ਼ਾਰੀ ਲਈ ਸਿਵਲ ਸਰਜਨ ਡਾ. ਮਨਦੀਪ ਕਮਲ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਈ-ਸੇਵਾ ਪੋਰਟਲ ’ਤੇ ਲੰਬਿਤ ਅਰਜ਼ੀਆਂ ਦੇ ਨਿਪਟਾਰੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਸਿਹਤ ਵਿਭਾਗ ਦੀ ਵਧੀਆ ਕਾਰਗੁਜ਼ਾਰੀ ਅਤੇ ਪ੍ਰਸ਼ਾਸਨਿਕ ਸੇਵਾਵਾਂ ’ਚ ਮਹੱਤਵਪੂਰਨ ਯੋਗਦਾਨ ਲਈ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੂੰ ਵਿਸ਼ੇਸ਼ ਤੌਰ ’ਤੇ ਸਰਟੀਫਿਕੇਟ ਆਫ਼ ਐਪਰੀਸੀਏਸ਼ਨ ਦੇ ਕੇ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
04-11-2026