ਦਸੂਹਾ, 4 ਨਵੰਬਰ (ਭੁੱਲਰ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਡਾਕਟਰ ਕੁਲਵਿੰਦਰ ਸਿੰਘ ਸਭਰਵਾਲ ਦਾ ਪ੍ਰਿੰਸੀਪਲ ਰਜੇਸ਼ ਗੁਪਤਾ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ । ਡਾਕਟਰ ਕੁਲਵਿੰਦਰ ਸਿੰਘ ਸਭਰਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆ ਮਨੁੱਖ ਦਾ ਤੀਸਰਾ ਨੇਤਰ ਹੈ ਜੇਕਰ ਅਸੀਂ ਚੰਗੇ ਸਮਾਜ ਅਤੇ ਚੰਗੇ ਜੀਵਨ ਦੀ ਸਿਰਜਣਾ ਕਰਨੀ ਹੈ ਤੇ ਸਾਨੂੰ ਸਾਰਿਆਂ ਨੂੰ ਸਿੱਖਿਅਤ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਰਾਜੇਸ਼ ਗੁਪਤਾ ਨੇ ਕਿਹਾ ਕਿ ਡਾਕਟਰ ਕੁਲਵਿੰਦਰ ਸਿੰਘ ਸਭਰਵਾਲ ਉਹ ਮਹਾਨ ਸ਼ਖਸ਼ੀਅਤ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਸਿੱਖਿਆ ਖੇਤਰ ਦੇ ਲੇਖੇ ਹੀ ਲਗਾ ਦਿੱਤਾ। ਇਸ ਮੌਕੇ ਮਾਸਟਰ ਧਰਮਿੰਦਰ ਸਿੰਘ ਜਲੋਟਾ, ਸਤਜੀਤ ਸਿੰਘ, ਗੁਰਜਿੰਦਰ ਪਾਲ ਸਿੰਘ, ਅਵਤਾਰ ਸਿੰਘ, ਕੁਲਦੀਪ ਕੁਮਾਰ, ਕੁਲਦੀਪ ਸਿੰਘ, ਮੈਡਮ ਗੁਰਪ੍ਰੀਤ ਕੌਰ, ਮੈਡਮ ਹਰਪ੍ਰੀਤ ਕੌਰ ਸਮੂਹ ਸਟਾਫ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।