06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਲਾਕ ਬੁੱਢਾਬੜ ’ਚ ਸ਼ੱਕੀ ਕੈਂਸਰ ਮਰੀਜ਼ਾਂ ਦੀ ਸਕਰੀਨਿੰਗ ਲਈ ਵਿਸ਼ੇਸ਼ ਕੈਂਪ ਲਗਾਇਆ

ਭੰਗਾਲਾ, 5 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਬਲਾਕ ਬੁੱਢਾਬੜ ਵਿਖੇ ਐਨ. ਸੀ.

ਅਜੀਤ ਡੈਸਕ 06-11-2026
ਭੰਗਾਲਾ, 5 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਬਲਾਕ ਬੁੱਢਾਬੜ ਵਿਖੇ ਐਨ.ਸੀ.ਡੀ. ਪ੍ਰੋਗਰਾਮ ਅਧੀਨ ਸ਼ੱਕੀ ਕੈਂਸਰ ਮਰੀਜ਼ਾਂ ਦੀ ਸਕਰੀਨਿੰਗ ਲਈ ਆਮ ਆਦਮੀ ਕਲੀਨਿਕ ਬਹਿਬਲ ਮੰਜ ਅਤੇ ਆਯੁਸ਼ਮਾਨ ਅਰੋਗਿਆ ਕੇਂਦਰ ਕੋਲੀਆਂ ਵਿਖੇ ਵਿਸ਼ੇਸ਼ ਕੈਂਸਰ ਸਕਰੀਨਿੰਗ ਕੈਂਪ ਲਗਾਏ ਗਏ। ਇਹ ਕੈਂਪ ਡਾ. ਮਨਦੀਪ ਕਮਲ ਸਿਵਲ ਸਰਜਨ ਹੁਸ਼ਿਆਰਪੁਰ ਅਤੇ ਡਾ. ਸੀਮਾ ਗਰਗ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ. ਨੀਲਮ ਐੱਸ.ਐਮ.ਓ. ਸੀ.ਐਚ.ਸੀ. ਬੁੱਢਾਬੜ ਦੀ ਅਗਵਾਈ ਹੇਠ ਲਿਵਾਸਾ ਹਸਪਤਾਲ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲਗਾਏ ਗਏ। ਡਾ. ਨੀਲਮ ਨੇ ਦੱਸਿਆ ਕਿ ਬੁੱਢਾਬੜ ਬਲਾਕ ਦਾ ਇਲਾਕਾ ਕੰਢੀ ਖੇਤਰ ਵਿਚ ਹੋਣ ਕਾਰਨ ਇੱਥੋਂ ਦੇ ਲੋਕਾਂ ਲਈ ਵੱਡੇ ਹਸਪਤਾਲਾਂ ਤੱਕ ਪਹੁੰਚ ਕਰਨਾ ਕਾਫ਼ੀ ਮੁਸ਼ਕਿਲ ਹੁੰਦਾ ਹੈ। ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਵਿਚ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਸਮੇਂ ਸਿਰ ਬਿਮਾਰੀ ਦੀ ਪਛਾਣ ਕਰਨ ਦੇ ਉਦੇਸ਼ ਨਾਲ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਖ਼ਾਸ ਤੌਰ ’ਤੇ ਔਰਤਾਂ ਵਿਚ ਛਾਤੀ ਦੇ ਕੈਂਸਰ ਅਤੇ ਬੱਚੇਦਾਨੀ ਦੇ ਕੈਂਸਰ, ਜਦਕਿ ਵੱਡੀ ਉਮਰ ਦੇ ਮਰਦਾਂ ਵਿਚ ਪ੍ਰੋਸਟੇਟ ਗਲੈਂਡ ਦੇ ਕੈਂਸਰ ਦੀ ਸਕਰੀਨਿੰਗ ਕੀਤੀ ਗਈ। ਇਸ ਸਬੰਧੀ ਪਹਿਲਾਂ ਤੋਂ ਹੀ ਪਰਿਵਾਰਕ ਕੈਂਸਰ ਹਿਸਟਰੀ ਵਾਲੇ ਅਤੇ ਹੋਰ ਸ਼ੱਕੀ ਲੱਛਣਾਂ ਵਾਲੇ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕੈਂਪਾਂ ਵਿਚ ਬੁਲਾਇਆ ਗਿਆ, ਜਿੱਥੇ ਮਾਹਿਰ ਟੀਮ ਵਲੋਂ ਲੋੜੀਂਦੇ ਟੈਸਟ ਕੀਤੇ ਗਏ। ਇਸ ਮੌਕੇ ਡਾ. ਸੀਮਾ ਗਰਗ ਵਲੋਂ ਮਾਪਿਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਕਿ ਉਹ ਆਪਣੀਆਂ 14 ਸਾਲ ਦੀਆਂ ਲੜਕੀਆਂ ਨੂੰ ਐੱਚ.ਪੀ.ਵੀ. ਵੈਕਸੀਨ ਜ਼ਰੂਰ ਲਗਵਾਉਣ। ਸੀ.ਐੱਚ.ਸੀ. ਬੁੱਢਾਬੜ ਅਤੇ ਆਮ ਆਦਮੀ ਕਲੀਨਿਕ ਭੰਗਾਲਾ ਵਿਖੇ ਐੱਚ.ਪੀ.ਵੀ. ਵੈਕਸੀਨ ਲਗਾਈ ਜਾ ਰਹੀ ਹੈ।
ਪਿਛਲੀ ਖ਼ਬਰ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਨਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਸਤੀਫ਼ਾ ਦਿੱਤਾ-ਮਨਜੀਤ ਸਿੰਘ ਦਸੂਹਾ ਅਗਲੀ ਖ਼ਬਰ ਵਾਲੀਬਾਲ ਟੂਰਨਾਮੈਂਟ ’ਚ ਅਦਿੱਤਿਆ ਸ਼ਰਮਾ ਬਤੌਰ ਮੁੱਖ ਮਹਿਮਾਨ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।