06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਿਧਾਇਕ ਰਾਜਾ ਨੇ ਪਿੰਡ ਟਾਹਲੀ ਦੇ ਵਿਕਾਸ ਕਾਰਜਾਂ ਲਈ 10.50 ਲੱਖ ਦਾ ਚੈੱਕ ਦਿੱਤਾ

ਟਾਂਡਾ ਉੜਮੁੜ, 5 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਟਾਂਡਾ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਨੇ ਪਿੰਡ ਟਾਹਲੀ ਦੇ ਵਿਕਾਸ ਕਾਰਜਾਂ ਲਈ 10 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਿਆ।

ਅਜੀਤ ਡੈਸਕ 06-11-2026
ਟਾਂਡਾ ਉੜਮੁੜ, 5 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਟਾਂਡਾ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਨੇ ਪਿੰਡ ਟਾਹਲੀ ਦੇ ਵਿਕਾਸ ਕਾਰਜਾਂ ਲਈ 10 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਿਆ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਸੁਰਿੰਦਰ ਪਾਲ ਸਿੰਘ, ਬਚਿੱਤਰ ਸਿੰਘ, ਨਰਿੰਦਰ ਪਾਲ ਸਿੰਘ, ਅਸ਼ੋਕ ਸੈਣੀ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਭਜਨ ਸਿੰਘ, ਬੱਬਲ ਚੌਹਾਨ, ਬਖ਼ਸ਼ੀਸ਼ ਸਿੰਘ, ਅਵਤਾਰ ਸਿੰਘ, ਹਰਦੇਵ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦਸੂਹਾ ਵਿਖੇ ਸਾਲਾਨਾ ਫੇਟ ਸਮਾਗਮ ਅਗਲੀ ਖ਼ਬਰ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।