06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿਹਤ ਵਿਭਾਗ ਨੇ ਪਿੰਡ ਸੰਘਵਾਲ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ

ਪੱਸੀ ਕੰਢੀ, 5 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਐੱਸ. ਐੱਮ.

ਅਜੀਤ ਡੈਸਕ 06-11-2026
ਪੱਸੀ ਕੰਢੀ, 5 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਐੱਸ.ਐੱਮ.ਓ. ਡਾਕਟਰ ਰੋਹਿਤ ਬਰੂਟਾ ਪੀ.ਐੱਚ.ਸੀ ਮੰਡ ਭੰਡੇਰ ਦੀ ਅਗਵਾਈ ਹੇਠ ਪਿੰਡ ਸੰਘਵਾਲ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ’ਤੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਹਾਜ਼ਰ ਲੋਕਾਂ ਨੂੰ ਦੱਸਿਆ ਕਿ ਨਸ਼ਾ ਕਿਸੇ ਵੀ ਰੂਪ ਵਿਚ ਹੋਵੇ, ਉਹ ਬਹੁਤ ਨਿੰਦਣਯੋਗ ਹੈ। ਇਸ ਨਾਲ ਅਸੀਂ ਵਿਕਾਸ ਦੀ ਦੌੜ ਵਿਚ ਬਿਲਕੁਲ ਪਛੜ ਜਾਂਦੇ ਹਾਂ। ਨਸ਼ਾ ਕਰਨ ਵਾਲੇ ਦਾ ਹਸ਼ਰ ਬਹੁਤ ਮਾੜਾ ਹੁੰਦਾ ਹੈ। ਨਸ਼ਾ ਕਰਨ ਵਾਲੇ ਦਾ ਸਭ ਤੋਂ ਪਹਿਲਾਂ ਪ੍ਰਭਾਵ ਉਸ ਦੇ ਸਰੀਰ ਤੇ, ਮਨ ਤੇ ਫਿਰ ਪਰਿਵਾਰ ਤੇ ਪੈਂਦਾ ਹੈ ਤੇ ਹੋਲੀ-ਹੋਲੀ ਸਮਾਜ ਨੂੰ ਖੇਰੂੰ-ਖੇਰੂੰ ਕਰ ਦਿੰਦਾ ਹੈ। ਨਸ਼ਿਆਂ ਦੇ ਪ੍ਰਯੋਗ ਨਾਲ ਵਿਅਕਤੀ, ਪਰਿਵਾਰ, ਸਮਾਜ ਅਤੇ ਦੇਸ਼ ਪਤਨ ਵੱਲ ਵਧਦਾ ਹੈ। ਨਸ਼ੇ ਕਰਨੇ ਬਹੁਤ ਸੌਖੇ ਲੱਗਦੇ ਹਨ, ਪਰ ਨਸ਼ਾ ਛੱਡਣਾ ਬਹੁਤ ਜ਼ਿਆਦਾ ਔਖਾ ਕੰਮ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਭਾਵੇਂ ਕਿਸੇ ਵੀ ਰੂਪ ਵਿਚ ਹੋਵੇ ਸਿਹਤ ਲਈ ਹਾਨੀਕਾਰਕ ਹੁੰਦਾ ਹੈ। ਨਸ਼ਾ ਮੁਕਤੀ ਕੇਂਦਰ ’ਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਮਨਜੀਤ ਸਿੰਘ ਸਰਪੰਚ, ਰੀਟਾ ਦੇਵੀ ਪੰਚ, ਸ਼ਾਂਤੀ ਸਰੂਪ, ਸਤੀਸ਼ ਕੁਮਾਰ, ਸੁਨੀਤਾ ਦੇਵੀ, ਰੀਨਾ ਕੁਮਾਰੀ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ -ਖ਼ਾਲਸਾ ਕਾਲਜ ਮਾਹਿਲਪੁਰ ’ਚ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦਾ ਤੀਜੇ ਦਿਨ- ਥੀਏਟਰ ਅਤੇ ਕਲਾਤਮਿਕ ਵੰਨਗੀਆਂ ਦੇ ਦਿਲਕਸ਼... ਅਗਲੀ ਖ਼ਬਰ ਡੀ.ਏ.ਵੀ. ਕਾਲਜ ਦਸੂਹਾ ਵਿਖੇ ਸਾਲਾਨਾ ਫੇਟ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।