07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰਾਜਨੀਤਕ ਪਾਰਟੀਆਂ ਦੇ ਲਾਲਚਾਂ ਨੇ ਲੀਡਰਾਂ ਅਤੇ ਲੋਕਾਂ ਨੂੰ ਬਣਾਇਆ ਲਾਚਾਰ-ਚੀਫ਼ ਨਿਰਮਲ ਸਿੰਘ

ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਰਾਜਨੀਤਕ ਪਾਰਟੀਆਂ ਦੇ ਲਾਲਚਾਂ ਨੇ ਲੋਕਾਂ ਨੂੰ ਲਾਚਾਰ ਅਤੇ ਵੱਡੀਆਂ ਪਾਰਟੀਆਂ ਦੀਆਂ ਕੁਰਸੀਆਂ ਦੇ ਲਾਲਚ ਨੇ ਲੀਡਰਾਂ ਨੂੰ ਬੇ ਹਾਲ ਕੀਤਾ ਹੋਇਆ ਹੈ । ਇਹ ਵਿਚਾਰ ਚੀਫ਼ ਇੰਜੀਨੀਅਰ ਨਿਰਮਲ ਸਿੰਘ ਟਾਂਡਾ ਰਾਮ ਸਹਾਏ ਸਰਕਲ ਪ੍ਰਧਾਨ ਅਕਾਲੀ ਦਲ ਪੁਨਰ ਸੁਰਜੀਤ ਮੁਕੇਰੀਆਂ ਨੇ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਅਕਾਲੀ ਦਲ ਪੁਨਰ ਸੁਰਜੀਤ ਛੱਡ ਕੇ ਭਗੌੜਾ ਦਲ ਬਾਦਲ ਗਰੁੱਪ ਵਿਚ ਸ਼ਾਮਿਲ ਹੋਣ ’ਤੇ ਕੀਤਾ।

ਅਜੀਤ ਡੈਸਕ 07-11-2026
ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਰਾਜਨੀਤਕ ਪਾਰਟੀਆਂ ਦੇ ਲਾਲਚਾਂ ਨੇ ਲੋਕਾਂ ਨੂੰ ਲਾਚਾਰ ਅਤੇ ਵੱਡੀਆਂ ਪਾਰਟੀਆਂ ਦੀਆਂ ਕੁਰਸੀਆਂ ਦੇ ਲਾਲਚ ਨੇ ਲੀਡਰਾਂ ਨੂੰ ਬੇ ਹਾਲ ਕੀਤਾ ਹੋਇਆ ਹੈ । ਇਹ ਵਿਚਾਰ ਚੀਫ਼ ਇੰਜੀਨੀਅਰ ਨਿਰਮਲ ਸਿੰਘ ਟਾਂਡਾ ਰਾਮ ਸਹਾਏ ਸਰਕਲ ਪ੍ਰਧਾਨ ਅਕਾਲੀ ਦਲ ਪੁਨਰ ਸੁਰਜੀਤ ਮੁਕੇਰੀਆਂ ਨੇ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਅਕਾਲੀ ਦਲ ਪੁਨਰ ਸੁਰਜੀਤ ਛੱਡ ਕੇ ਭਗੌੜਾ ਦਲ ਬਾਦਲ ਗਰੁੱਪ ਵਿਚ ਸ਼ਾਮਿਲ ਹੋਣ ’ਤੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਜਾਂ ਹੋਰ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕਰਕੇ ਪਾਰਟੀ ਬਣਾਈ ਸੀ, ਉਸ ਨੂੰ ਛੱਡ ਦੇਣਾ ਮਤਲਬ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਤੇ ਸਿੱਖ ਪੰਥ ਨੂੰ ਧੋਖਾ ਦੇਣਾ ਹੈ। ਇਸ ਪ੍ਰਕਿਰਿਆ ਨੂੰ ਪੰਜਾਬ ਦੇ ਲੋਕ ਭਲੀ ਭਾਂਤ ਜਾਣਦੇ ਹਨ। ਚੀਫ਼ ਇੰਜੀਨੀਅਰ ਨਿਰਮਲ ਸਿੰਘ ਨੇ ਕਿਹਾ ਕਿ ਮੁਕੇਰੀਆਂ ਹਲਕਾ ਪੂਰੀ ਤਰ੍ਹਾਂ ਸਰਦਾਰ ਮਨਜੀਤ ਸਿੰਘ ਦਸੂਹਾ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਅਕਾਲੀ ਦਲ ਪੁਨਰ ਸੁਰਜੀਤ ਨਾਲ ਖੜੇ ਹਾਂ। ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਮੂਨਕ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ ਅਤੇ ਸੁਖਜਿੰਦਰ ਸਿੰਘ ਸਿੰਘਪੁਰ ਜੱਟਾਂ ਯੂਥ ਪ੍ਰਧਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਫੂਡ ਸੇਫਟੀ ਟੀਮ ਵਲੋਂ ਵੱਖ-ਵੱਖ ਸਥਾਨਾਂ ’ਤੇ ਚੈਕਿੰਗ ਅਗਲੀ ਖ਼ਬਰ ਰਾਮੂਥਿਆੜਾ ਦੇ 5 ਦਿਨਾਂ ਸਮਾਗਮਾਂ ’ਚ ਸੰਤਾਂ-ਮਹਾਂਪੁਰਸ਼ਾਂ ਤੇ ਪੰਥ ਪ੍ਰਸਿੱਧ ਜਥਿਆਂ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।