08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੈਂਬਰਿਜ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ ਸਰਕਾਰੀ ਸਕੂਲ ਦੇ ਬੱਚਿਆਂ ਨਾਲ ਮਨਾਈ ਦੀਵਾਲੀ

ਮੁਕੇਰੀਆਂ, 7 ਨਵੰਬਰ (ਰਾਮਗੜ੍ਹੀਆ)-ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਪ੍ਰਿੰਸੀਪਲ ਨੀਤੂ ਜੌਹਰੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਪਹਿਲ-ਕਦਮੀ ਦਾ ਮੁੱਖ ਉਦੇਸ਼ ਸਮਾਜ ਵਿਚ ਪਿਆਰ, ਸਾਂਝ, ਬਰਾਬਰੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਪ੍ਰਫੁੱਲਿਤ ਕਰਨਾ ਹੈ।

ਅਜੀਤ ਡੈਸਕ 08-11-2026
ਮੁਕੇਰੀਆਂ, 7 ਨਵੰਬਰ (ਰਾਮਗੜ੍ਹੀਆ)-ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਪ੍ਰਿੰਸੀਪਲ ਨੀਤੂ ਜੌਹਰੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਪਹਿਲ-ਕਦਮੀ ਦਾ ਮੁੱਖ ਉਦੇਸ਼ ਸਮਾਜ ਵਿਚ ਪਿਆਰ, ਸਾਂਝ, ਬਰਾਬਰੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਪ੍ਰਫੁੱਲਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦੋਵਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਸ ਵਿਚ ਮਿਲ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਇਕ-ਦੂਜੇ ਨਾਲ ਆਪਣਾ ਪਿਆਰ ਅਤੇ ਸਦਭਾਵਨਾ ਪ੍ਰਗਟ ਕੀਤੀ। ਇਸ ਉਪਰਾਲੇ ਨੇ ਵਿਦਿਆਰਥੀਆਂ ਨੂੰ ਆਪਸੀ ਸਾਂਝ, ਦਇਆ, ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ਸਮਝਣ ਦਾ ਮੌਕਾ ਪ੍ਰਦਾਨ ਕੀਤਾ। ਸਕੂਲ ਦੇ ਐੱਮ. ਡੀ. ਸਚਿਨ ਸਮਿਆਲ ਅਤੇ ਚੇਅਰਪਰਸਨ ਸ਼ਿਖਾ ਸਮਿਆਲ ਵਲੋਂ ਇਸ ਨੇਕ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਤਿਉਹਾਰਾਂ ਦੀਆਂ ਖ਼ੁਸ਼ੀਆਂ ਹਰ ਵਰਗ ਦੇ ਲੋਕਾਂ ਨਾਲ ਸਾਂਝੀਆਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਨੀਤੂ ਜੌਹਰੀ ਨੇ ਕਿਹਾ ਕਿ ਦੀਵਾਲੀ ਦਾ ਅਸਲ ਮਹੱਤਵ ਸਿਰਫ਼ ਦੀਵੇ ਜਗਾਉਣ ਅਤੇ ਖ਼ੁਸ਼ੀਆਂ ਮਨਾਉਣ ਵਿਚ ਹੀ ਨਹੀਂ, ਸਗੋਂ ਦੂਜਿਆਂ ਦੇ ਜੀਵਨ ਵਿਚ ਖ਼ੁਸ਼ੀਆਂ, ਪਿਆਰ ਅਤੇ ਚਾਨਣ ਵੰਡਣ ਵਿਚ ਹੈ।
ਪਿਛਲੀ ਖ਼ਬਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ’ਚ ਭੰਗੜੇ ਅਤੇ ਗਿੱਧੇ ’ਚ ਖ਼ਾਲਸਾ ਕਾਲਜ ਮਾਹਿਲਪੁਰ ਬਣਿਆ ਜ਼ੋਨਲ ਚੈਂਪੀਅਨ ਅਗਲੀ ਖ਼ਬਰ ਸਰਕਾਰੀ ਮਿਡਲ ਸਮਾਰਟ ਸਕੂਲ ਓਟਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।