ਦਸੂਹਾ, 9 ਨਵੰਬਰ (ਭੁੱਲਰ)- ਮਦਰ ਟਰੇਸਾ ਆਈ.ਟੀ.ਆਈ. ਕਾਲਜ ਦਸੂਹਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਸੰਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਡਾਲ ’ਚ ਸਜਾਏ ਗਏ ਦੀਵਾਨ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਵਿੰਦਰ ਸਿੰਘ ਚਿੱਪੜਾ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਉਨ੍ਹਾਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਪਿਤਾ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ, ਸੰਤ ਬਾਬਾ ਜਸਪਾਲ ਸਿੰਘ ਓਡਰਾ ਮੁੱਖ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਉਡਰਾ, ਜਗਜੀਤ ਸਿੰਘ ਚੇਅਰਮੈਨ ਸ੍ਰੀ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ, ਪ੍ਰੋਫੈਸਰ ਕਰਨੈਲ ਸਿੰਘ ਕਲਸੀ, ਇੰਸਪੈਕਟਰ ਗੁਰਕਿਰਪਾਲ ਸਿੰਘ, ਦੀਦਾਰ ਸਿੰਘ ਕਾਲਾ ਪ੍ਰਧਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਆਦਿ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮਦਰ ਟਰੇਸਾ ਆਈ.ਟੀ.ਆਈ. ਦੇ ਡਾਇਰੈਕਟਰ ਡਾਕਟਰ ਤਰਨਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਆਈਆਂ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਡਾਕਟਰ ਸ਼ਿਵ ਸਿੰਘ, ਗੁਰਪ੍ਰੀਤ ਸਿੰਘ ਓਡਰਾ, ਡਾਕਟਰ ਤਰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਕਲੋਵਾਲ ਸੰਮਤੀ ਮੈਂਬਰ, ਡਾਕਟਰ ਅਮਨ, ਡਾਕਟਰ ਪ੍ਰਭਜੋਤ ਕੌਰ, ਡਾਕਟਰ ਭੁਪਿੰਦਰ ਸਿੰਘ, ਡਾਕਟਰ ਰਵਨੀਤ ਕੌਰ, ਮੰਨਤ ਪ੍ਰੀਤ ਕੌਰ, ਨਿਰਮਲਜੀਤ ਕੌਰ ਭੁੱਲਰ, ਪ੍ਰਿੰਸੀਪਲ ਸ਼ਰਨਜੀਤ ਕੌਰ, ਬਲਜੀਤ ਸਿੰਘ ਆਦਿ ਹਾਜ਼ਰ ਸਨ।