ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਜਿੰਪਾ ਨੇ ਵੱਖ-ਵੱਖ ਸਮਾਗਮਾਂ ’ਚ ਕੀਤੀ ਸ਼ਿਰਕਤ
ਹੁਸ਼ਿਆਰਪੁਰ, 9 ਨਵੰਬਰ (ਬਲਜਿੰਦਰਪਾਲ ਸਿੰਘ)-ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ’ਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਲੇਬਰ ਸ਼ੈੱਡ ਅਤੇ ਪਿੰਡ ਠਰੋਲੀ ਵਿਖੇ ਕਰਵਾਏ ਗਏ ਸਮਾਗਮਾਂ ’ਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਨਤਮਸਤਕ ਹੁੰਦਿਆਂ ਸਮੂਹ ਕਾਮਿਆਂ, ਕਾਰੀਗਰਾਂ ਅਤੇ ਮਜ਼ਦੂਰਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ।
ਅਜੀਤ ਡੈਸਕ
10-11-2026