10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜੀ. ਆਰ. ਡੀ. ਵਿਦਿਅਕ ਸੰਸਥਾਵਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਟਾਂਡਾ ਉੜਮੁੜ, 9 ਅਕਤੂਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ ਜੀ . ਆਰ.

ਅਜੀਤ ਡੈਸਕ 10-11-2026
ਟਾਂਡਾ ਉੜਮੁੜ, 9 ਅਕਤੂਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ ਜੀ .ਆਰ. ਡੀ. ਇੰਟਰਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਵਿਦਿਅਕ ਸੰਸਥਾਵਾਂ ਦੇ ਚੇਅਰਪਰਸਨ ਪ੍ਰਦੀਪ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਦਿਅਕ ਸੰਸਥਾਵਾਂ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਜਿੱਥੇ ਦਿਵਾਲੀ ਦੇ ਤਿਉਹਾਰ ਨਾਲ ਸੰਬੰਧਿਤ ਚਾਰਟ ਬਣਾਏ ਗਏ ਉੱਥੇ ਵਿਦਿਆਰਥਣਾ ਵੱਲੋਂ ਨਰਸਿੰਗ ਕਾਲਜ ਦੀ ਸੁੰਦਰ ਸਜਾਵਟ ਕਰਕੇ ਦੀਵਾਲੀ ਦੇ ਤਿਉਹਾਰ ਸਬੰਧੀ ਰੰਗੋਲੀ ਦੀ ਬਣਾਈ ਗਈ। ਇਸ ਮੌਕੇ ਤੇ ਮੈਨੇਜਰ ਸਰਬਜੀਤ ਸਿੰਘ ਮੋਮੀ, ਪ੍ਰਿੰਸੀਪਲ ਰੇਨੂ ਬਾਲਾ, ਵਾਈਸ ਪ੍ਰਿੰਸੀਪਲ ਰਾਜਵਿੰਦਰ ਕੌਰ, ਐਡਮਿਨਿਸਟਰੇਟਰ ਦਲਜਿੰਦਰ ਕੌਰ, ਐਡਮਿਸ਼ਨ ਸੈਲ ਇੰਚਾਰਜ ਲਵਲੀ ਸੈਣੀ ਨੇ ਜਿੱਥੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਉੱਥੇ ਉਨਾਂ ਸਾਰਿਆਂ ਨੂੰ ਹਰੀ ਦਿਵਾਲੀ ਅਤੇ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਲਈ ਪ੍ਰੇਰਤ ਕੀਤਾ। ਇਸ ਮੌਕੇ ’ਤੇ ਸਰਬਜੀਤ ਸਿੰਘ ਮੋਮੀ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ ਇਸ ਨੂੰ ਪ੍ਰਦੂਸ਼ਣ ਮੁਫਤ ਦੇ ਵਾਤਾਵਰਣ ਪਖੀ ਢੰਗ ਨਾਲ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਰਾਜਵਿੰਦਰ ਕੌਰ, ਮਨਪ੍ਰੀਤ ਕੌਰ, ਕਸ਼ਮੀਰ ਕੌਰ, ਸੁਖਪ੍ਰੀਤ ਕੌਰ, ਤਰੁਣ ਸੈਣੀ, ਜਸਪ੍ਰੀਤ ਕੌਰ, ਲਖਵਿੰਦਰ ਕੌਰ ਤੋ ਇਲਾਵਾ ਨਰਸਿੰਗ ਕਾਲਜ ਦਾ ਹੋਰ ਸਟਾਫ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦੋਆਬਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਲਿਆ ਸੰਕਲਪ ਅਗਲੀ ਖ਼ਬਰ ਐੱਸ.ਡੀ. ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।